ਜਲੰਧਰ ’ਚ ਕੂੜੇ ਦੇ ਢੇਰ ’ਤੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼/ ਕੂੜਾ ਇਕੱਠਾ ਕਰਨ ਵਾਲੀ ਔਰਤ ਨੇ ਦਿੱਤੀ ਜਾਣਕਾਰੀ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
1

ਜਲੰਧਰ ਦੇ ਖੁਰਲਾਨ ਖਿਗਰਾਂ ਪੰਜਾਬੀ ਬਾਗ ਨੇੜੇ ਇੱਕ ਕੂੜੇ ਦੇ ਢੇਰ ਵਿੱਚੋਂ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਕੂੜਾ ਇਕੱਠਾ ਕਰਨ ਵਾਲੀ ਇੱਕ ਔਰਤ ਨੇ ਬੱਚੇ ਦੀ ਲਾਸ਼ ਵੇਖ ਕੇ ਲੋਕਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਫੋਰੈਸਿਕ ਟੀਮ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਰਜੀਤ ਕੌਰ ਨੇ ਦੱਸਿਆ ਕਿ ਉਸਦਾ ਦਿਊਰ ਨੇੜਲੇ ਫਲੈਟ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ ਜਿਸ ਨੂੰ ਕੂੜਾ ਇਕੱਠਾ ਕਰਨ ਵਾਲੀ ਇੱਕ ਔਰਤ ਨੇ ਕੂੜੇ ਦੇ ਢੇਰ ਉੱਤੇ ਇੱਕ ਨਵਜੰਮੇ ਬੱਚੇ ਦੀ ਲਾਸ਼ ਪਈ ਹੋਣ ਬਾਰੇ ਦੱਸਿਆ ਸੀ। ਇਸ ਤੋਂ ਬਾਅਦ, ਉਹ ਮੌਕੇ ‘ਤੇ ਪਹੁੰਚਿਆ ਅਤੇ ਕੰਟਰੋਲ ਰੂਮ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ ‘ਤੇ, ਪੁਲਿਸ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਸਟੇਸ਼ਨ 6 ਦੇ ਜਾਂਚ ਅਧਿਕਾਰੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸੁਰੱਖਿਆ ਗਾਰਡ ਨੇ ਉਸਨੂੰ ਕੰਟਰੋਲ ਰੂਮ ਵਿੱਚ ਨਵਜੰਮੇ ਬੱਚੇ ਦੀ ਲਾਸ਼ ਕੂੜੇ ਦੇ ਢੇਰ ਉੱਤੇ ਪਈ ਹੋਣ ਬਾਰੇ ਸੂਚਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬੱਚਾ 2 ਤੋਂ 3 ਦਿਨਾਂ ਦਾ ਹੈ। ਉਹ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੇ ਹਨ ਅਤੇ ਢੁਕਵੀਂ ਕਾਰਵਾਈ ਕਰਨਗੇ।

LEAVE A REPLY

Please enter your comment!
Please enter your name here