ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰ-ਤਸਕਰੀ ਮੋਡੀਊਲ ਬੇਨਕਾਬ/ 4 ਆਰੋਪੀ ਗ੍ਰਿਫਤਾਰ, 7 ਆਧੁਨਿਕ ਪਿਸਤੌਲ ਬਰਾਮਦ/ ਪਾਕਿਸਤਾਨ ਨਾਲ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਏ ਸੀ ਆਰੋਪੀ

0
1

 

ਅੰਮ੍ਰਿਤਸਰ ਪੁਲਿਸ ਨੇ ਇਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ 7 ਆਧੁਨਿਕ ਪਿਸਟਲ ਬਰਾਮਦ ਕੀਤੇ ਹਨ। ਮੁਢਲੀ ਜਾਂਚ ਮੁਤਾਬਕ ਆਰੋਪੀ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿੱਚ ਸਨ। ਇਹ ਨੈੱਟਵਰਕ ਗੈਰਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ। ਪੁਲਿਸ ਅਨੁਸਾਰ, ਇਹ ਇੱਕ ਸੁਚਾਰੂ ਅਤੇ ਯੋਜਨਾਬੱਧ ਤਰੀਕੇ ਨਾਲ ਚੱਲ ਰਿਹਾ ਗਿਰੋਹ ਸੀ, ਜਿਸ ਦਾ ਸਮੇਂ ‘ਤੇ ਪਰਦਾਫਾਸ਼ ਹੋਣਾ ਵੱਡੀ ਕਾਮਯਾਬੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਪੜ੍ਹੇ-ਲਿਖੇ ਨੌਜਵਾਨ ਹਨ ਜੋ ਪ੍ਰਾਈਵੇਟ ਕੰਪਨੀਆਂ ਵਿੱਚ ਨੌਕਰੀ ਕਰਦੇ ਸਨ, ਪਰ ਛੋਟੇ ਲਾਲਚਾਂ ਕਰਕੇ ਇਸ ਗੈਰਕਾਨੂੰਨੀ ਕੰਮ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇ ਇਹ ਹਥਿਆਰ ਅੱਗੇ ਕਿਸੇ ਗੈਂਗਸਟਰ ਜਾਂ ਅੱਤਵਾਦੀ ਗਰੁੱਪ ਤੱਕ ਪਹੁੰਚ ਜਾਂਦੇ ਤਾਂ ਵੱਡੀਆਂ ਅਪਰਾਧਿਕ ਘਟਨਾਵਾਂ ਹੋ ਸਕਦੀਆਂ ਸਨ।
ਇਸ ਮਾਮਲੇ ਵਿੱਚ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਪੁਲਿਸ ਵੱਲੋਂ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ। ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਜਲਦੀ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਕਿ ਗੈਰਕਾਨੂੰਨੀ ਹਥਿਆਰਾਂ, ਸਰਹੱਦੀ ਤਸਕਰੀ ਅਤੇ ਸੁੰਗਠਿਤ ਅਪਰਾਧ ਦੇ ਖਿਲਾਫ “ਜ਼ੀਰੋ ਟੋਲਰੈਂਸ” ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ। ਇਹ ਕਾਰਵਾਈ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।

LEAVE A REPLY

Please enter your comment!
Please enter your name here