ਪੰਜਾਬ ਗੁਰਦਾਸਪੁਰ ਦੇ ਪਿੰਡ ਕਾਦੀਆਂ ਰਾਜਪੂਤਾਂ ’ਚ ਪਤੀ-ਪਤਨੀ ਦੀ ਮੌਤ/ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਵੀ ਖੁਦ ਨੂੰ ਮਾਰੀ ਗੋਲੀ/ ਘਰੇਲੂ ਵਿਵਾਦ ਦੇ ਚਲਦਿਆਂ ਵਾਪਰੀ ਘਟਨਾ, ਦੋਹਾਂ ਦੀ ਹੋਈ ਮੌਤ By admin - May 4, 2026 0 1 Facebook Twitter Pinterest WhatsApp ਹਲਕਾ ਫਤਿਹਗੜ ਚੂੜੀਆਂ ਅਧੀਨ ਥਾਣਾ ਅਲੀਵਾਲ ਘਣੀਏ ਕੇ ਬਾਂਗਰ ਅਧੀਨ ਪੈਂਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਉਸ ਵੇਲੇ ਸਨਸਨਸੀ ਫੈਲ ਗਈ ਜੱਦੋਂ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖੁਦ ਨੂੰ ਵੀ ਮਾਰੀ ਗੋਲੀ ਮਾਰ ਲਈ ਜਿਸ ਨਾਲ ਦੋਵਾਂ ਪਤਨੀ ਪਤਨੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸਰਪੰਚ ਗੁਰਵਿੰਦਰ ਸਿੰਘ ਅਤੇ ਡੀ ਐਸ ਪੀ ਲਲਿਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਰਤਕ ਬਰਿੰਦਰ ਸਿੰਘ ਬਿੰਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ ਅਤੇ ਦੂਜੀ ਪਤਨੀ ਪਰਮਲੀਲ ਕੌਰ ਨਾਲ ਤਕਰਾਰਬਾਜੀ ਚੱਲ ਰਹੀ ਸੀ ਅਤੇ ਅੱਜ ਸ਼ਾਮ ਨੂੰ ਦੋਵੇਂ ਪਤੀ ਪਤਨੀ ਘਰ ਵਿਚ ਇੱਕਲੇ ਸਨ ਅਤੇ ਦੋਵਾਂ ਵਿਚ ਤੂੰ ਤੂੰ ਮੈਂ ਮੈਂ ਹੋਈ ਅਤੇ ਗੁੱਸੇ ਵਿਚ ਬਰਿੰਦਰ ਸਿੰਘ ਬਿੰਦਾ ਨੇ ਆਪਣੇ ਲਾਇਸੰਸੀ ਪਿਸਤੋਲ ਨਾਲ ਪਹਿਲਾਂ ਪਤਨੀ ਦੀ ਲੱਤ ਅਤੇ ਛਾਤੀ’ਚ ਗੋਲੀ ਮਾਰੀ ਅਤੇ ਬਾਅਦ ਵਿਚ ਆਪਣੀ ਛਾਤੀ ’ਚ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ। ਪੁਲਿਸ ਵੱਲੋ ਮਾਮਲਾ ਦਰਜ ਕਰ ਦੋਵਾਂ ਲਾਸ਼ਾਂ ਨੂੰ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ।