ਪੰਜਾਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਏ ਸਾਂਸਦ ਕੰਗ/ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ’ਚ ਕੀਤੀ ਸ਼ਿਰਕਤ/ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਟੇਕਿਆ ਮੱਥਾ By admin - May 4, 2026 0 1 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸਾਂਸਦ ਮਲਵਿੰਦਰ ਸਿੰਘ ਕੰਗ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਸਦ ਕੰਗ ਨੇ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਨੇ ਸ਼੍ਰੀ ਕੀਰਤਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਕੁਝ ਰੁਝੇਵਿਆਂ ਕਾਰਨ ਉਹ ਪਹਿਲਾਂ ਨਹੀਂ ਆ ਸਕੇ, ਪਰ ਅੱਜ ਆ ਕੇ ਅਕਾਲ ਪੁਰਖ ਦਾ ਓਟ-ਆਸਰਾ ਲਿਆ ਹੈ। ਭਾਜਪਾ ਵਿੱਚ ਜਾਣ ਵਾਲੇ ਸੱਤ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਹਨਾਂ ਦਾ ਨਿੱਜੀ ਫੈਸਲਾ ਹੈ, ਪਰ ਨਾਲ ਹੀ ਇਹ ਵੀ ਕਿਹਾ ਕਿ ਉਹਨਾਂ ਦਾ ਕੋਈ ਵੱਡਾ ਲੋਕ ਆਧਾਰ ਨਹੀਂ ਸੀ। ਸੰਸਦ ਮੈਂਬਰ ਸੰਦੀਪ ਪਾਠਕ ਤੇ ਦਰਜ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਹੀ ਜਾਂਚ ਚੱਲ ਰਹੀ ਸੀ ਅਤੇ ਇਸ ਵਿੱਚ ਕੋਈ ਬਦਲਾਖੋਰੀ ਦੀ ਨੀਤੀ ਨਹੀਂ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਭੇਦਭਾਵ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੀ ਟੋਲ ਐਂਟਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਨਹੀਂ ਹੋਣਾ ਚਾਹੀਦਾ। ਜੇਕਰ ਜਥੇਬੰਦੀਆਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਮਾਮਲਾ ਦਿੰਦੀਆਂ ਹਨ ਤਾਂ ਉਹ ਆਗਾਮੀ ਲੋਕ ਸਭਾ ਸੈਸ਼ਨ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ, ਤਾਂ ਜੋ ਕੌਮੀ ਮਾਰਗਾਂ ਤੇ ਹਿਮਾਚਲ ਸਰਕਾਰ ਵੱਲੋਂ ਲਗਾਏ ਟੋਲ ਟੈਕਸ ਖਤਮ ਕਰਵਾਏ ਜਾ ਸਕਣ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇੱਕ ਵੱਡਾ ਹਸਪਤਾਲ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਮਿਲੇ ਹਨ, ਤਾਂ ਜੋ ਇਸ ਹਲਕੇ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਸਕੇ। ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸੈਨਿਕ ਸਕੂਲ ਬਣਾਉਣ ਬਾਰੇ ਵੀ ਵਿਚਾਰ ਚੱਲ ਰਿਹਾ ਹੈ। ਸਤਲੁਜ ਦਰਿਆ ਦੇ ਨਹਿਰੀਕਰਨ ਸਬੰਧੀ ਉਨ੍ਹਾਂ ਕਿਹਾ ਕਿ ਉਹਨਾਂ ਦਾ ਹਲਕਾ ਜ਼ਿਆਦਾਤਰ ਸਤਲੁਜ ਦਰਿਆ ਦੇ ਪ੍ਰਭਾਵ ਹੇਠ ਰਹਿੰਦਾ ਹੈ। ਹੜ੍ਹਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਚੱਲ ਰਹੇ ਹਨ ਅਤੇ ਪੱਕੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।