ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰਾ ’ਚ ਵਿਦਿਆਰਥੀ ਦਾ ਕਤਲ/ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਪੁਲਿਸ ਨੇ ਮਾਪਿਆਂ ਦੇ ਬਿਆਨਾਂ ਤੇ ਜਾਂਚ ਕੀਤੀ ਸ਼ੁਰੂ

0
1

ਅੰਮ੍ਰਿਤਕਰ ਦੇ ਹਲਕਾ ਬਾਬਾ ਬਕਾਲਾ ਦੇ ਪਿੰਡ ਮਹਿਸਮਪੁਰਾ ਵਿਖੇ ਇਕ 18 ਸਾਲਾ ਵਿਦਿਆਰਥੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ 12ਵੀਂ ਕਲਾਸ ਦਾ ਵਿਦਿਆਰਥੀ ਸੀ। ਪਰਿਵਾਰ ਦੇ ਦੱਸਣ ਮੁਤਾਬਕ ਉਹ ਕੱਲ੍ਹ ਸ਼ਾਮ ਘਰੋਂ ਸਬਜ਼ੀ ਲੈਣ ਵਾਸਤੇ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਬਾਦ ਵਿਚ ਉਸ ਦਾ ਐਕਸੀਡੈਂਟ ਹੋਣ ਦੀ ਸੂਚਨਾ ਮਿਲੀ। ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉੱਥੇ ਗੋਲੀ ਕਾਰਨ ਮੌਤ ਹੋਣ ਦੀ ਖਬਰ ਮਿਲੀ। ਪੁਲਿਸ ਨੇ  ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਵੱਖ ਵੱਖ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ਉਪਰ ਤਿੰਨ ਗੋਲੀਂ ਦੇ ਨਿਸ਼ਾਨ ਦਿਖਾਈ ਦੇ ਰਹੇ ਨੇ। ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਜਿਸ ਤੋਂ ਬਾਦ ਕਿੰਨੀਆਂ ਗੋਲੀਆਂ ਲੱਗੀਆਂ ਹਨ, ਉਸ ਦੀ ਜਾਣਕਾਰੀ ਸਾਹਮਣੇ ਆ ਸਕੇਗੀ।

LEAVE A REPLY

Please enter your comment!
Please enter your name here