ਪੰਜਾਬ ਸੰਗਰੂਰ ’ਚ 15 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ/ ਆਪਸੀ ਲੜਾਈ ਦੌਰਾਨ ਵਾਪਰੀ ਘਟਨਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - May 5, 2026 0 1 Facebook Twitter Pinterest WhatsApp ਸੰਗਰੂਰ ਦੇ ਪਟਿਆਲਾ ਗੇਟ ਕ੍ਰਿਸ਼ਨਾ ਬਸਤੀ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਨੌਜਵਾਨਾਂ ਦੇ ਧੜੇ ਆਪਸ ਵਿਚ ਭਿੱੜ ਗਏ। ਇਸ ਲੜਾਈ ਦੌਰਾਨ ਇਕ 15 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ। ਪਰਿਵਾਰ ਦੇ ਦੱਸਣ ਮੁਤਾਬਕ ਇਹ ਝਗੜਾ ਦੋ ਬੱਚਿਆਂ ਦੇ ਆਪਸੀ ਤਕਰਾਰ ਕਾਰਨ ਹੋਇਆ ਸੀ। ਇਸ ਦੌਰਾਨ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿਚ 15 ਸਾਲਾ ਨਾਬਾਲਿਗ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗਲੀ ਵਿੱਚ ਕਿਸੇ ਗੱਲ ਨੂੰ ਲੈ ਕੇ ਦੋਵੇਂ ਬੱਚਿਆਂ ਵਿਚਾਲੇ ਆਪਸੀ ਤਕਰਾਰ ਹੋਈ ਸੀ ਜਿਸ ਨੂੰ ਲੈ ਕੇ ਦੋ ਨੌਜਵਾਨਾਂ ਨੇ ਸਾਡੇ ਮੁੰਡੇ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਅਤੇ ਇਕ ਹੋਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਰਾਜਿਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।