ਅਬੋਹਰ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ 6 ਕਾਬੂ/ ਫੜੇ ਗਏ ਮੁਲਜ਼ਮਾਂ ਚ 4 ਔਰਤਾਂ ਤੇ ਦੋ ਮਰਦ ਸ਼ਾਮਲ/ 100 ਨਸ਼ੀਲੀਆਂ ਗੋਲੀਆਂ ਬਰਾਮਦ

0
2

 

ਥਾਣਾ ਨੰਬਰ 1 ਦੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਚਾਰ ਔਰਤਾਂ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਜਾਵੇਗਾ।
ਥਾਣਾ ਇੰਚਾਰਜ ਮਨਿੰਦਰ ਸਿੰਘ ਦੇ ਦੱਸਣ ਮੁਤਾਬਕ ਉਹ ਸਾਥੀ ਪੁਲਿਸ ਪਾਰਟੀ ਨਾਲ ਖੇਤਰੀ ਖੋਜ ਸਟੇਸ਼ਨ ਨੇੜੇ ਗਸ਼ਤ ਕਰ ਰਹੇ ਸਨ ਕਿ ਦੋ ਔਰਤਾਂ ਅਤੇ ਇੱਕ ਨੌਜਵਾਨ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਸ਼ੱਕ ਪੈਣ ‘ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਤਲਾਸ਼ੀ ਲਈ ਗਈ, ਜਿਸ ਦੇ ਨਤੀਜੇ ਵਜੋਂ 50 ਟ੍ਰਾਮਾਡੋਲ ਗੋਲੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਸੀਡ ਪੱਕਾ ਨੇੜਿਓ ਵੀ ਦੋ ਔਰਤਾਂ ਤੇ ਇਕ ਮਰਦ ਨੂੰ 50 ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।
 ਮੁਲਜ਼ਮਾਂ ਦੀ ਪਛਾਣ ਸੀਡ ਫਾਰਮ ਪੱਕਾ ਦੇ ਰਹਿਣ ਵਾਲੇ ਜਗੀਰ ਸਿੰਘ ਦੇ ਪੁੱਤਰ ਮੁੱਖਾ ਸਿੰਘ, ਮੰਗਤ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਨਿਸ਼ਾਨ ਸਿੰਘ ਦੀ ਪਤਨੀ ਕੈਲਾਸ਼ ਕੌਰ ਵਜੋਂ ਹੋਈ ਹੈ। ਇਸੇ ਤਰ੍ਹਾਂ ਇੱਕ ਹੋਰ ਕਾਰਵਾਈ ਵਿੱਚ, ਐੱਚਸੀ ਰਜਨੀ ਨੇ ਪੁਲਿਸ ਟੀਮ ਦੇ ਨਾਲ ਸੀਡ ਫਾਰਮ ਪੱਕਾ ਵਿਖੇ ਸਥਿਤ ਇੱਕ ਜੂਸ ਫੈਕਟਰੀ ‘ਤੇ ਛਾਪਾ ਮਾਰਿਆ ਅਤੇ ਸੁਰਜੀਤ ਸਿੰਘ ਦੇ ਪੁੱਤਰ ਸੰਦੀਪ ਸਿੰਘ, ਛਿੰਦਾ ਸਿੰਘ ਦੀ ਪਤਨੀ ਪਰਮਜੀਤ ਕੌਰ ਅਤੇ ਜੀਤ ਸਿੰਘ ਦੇ ਪੁੱਤਰ ਸੁਰਜੀਤ ਸਿੰਘ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੀਆਂ ਗਈਆਂ ਚਾਰ ਔਰਤਾਂ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਵਿਰੁੱਧ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ। ਕਈ ਵਾਰ ਜੇਲ੍ਹ ਜਾਣ ਦੇ ਬਾਵਜੂਦ, ਉਹ ਜ਼ਮਾਨਤ ‘ਤੇ ਬਾਹਰ ਆ ਜਾਂਦੀਆਂ ਹਨ ਅਤੇ ਦੁਬਾਰਾ ਇਸ ਕਾਰੋਬਾਰ ਵਿੱਚ ਸ਼ਾਮਲ ਹੋ ਜਾਂਦੀਆਂ ਹਨ। ਇੱਕ ਮੁਲਜ਼ਮ ਵਿਰੁੱਧ ਹਮਲੇ ਦਾ ਮਾਮਲਾ ਵੀ ਦਰਜ ਹੈ।

LEAVE A REPLY

Please enter your comment!
Please enter your name here