ਪੰਜਾਬ ਲੁਧਿਆਣਾ ਪੇਸ਼ੀ ਲਈ ਪਹੁੰਚੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ/ ਜਾਨੋਂ ਮਾਰਨ ਦੀਆਂ ਧਮਕੀਆਂ ਬਾਰੇ ਕੀਤੇ ਵੱਡੇ ਖੁਲਾਸੇ/ ਕਿਹਾ, ਜਾਨੋ ਮਾਰਨਾ ਚਾਹੁੰਦੀ ਹੈ, ਆਮ ਆਦਮੀ ਪਾਰਟੀ By admin - May 5, 2026 0 1 Facebook Twitter Pinterest WhatsApp ਲੁਧਿਆਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਉਤੇ ਜਾਨੋਂ ਮਰਵਾਉਣ ਦੀ ਸਾਜ਼ਿਸ਼ ਦੇ ਇਲਜ਼ਾਮ ਲਾਏ ਨੇ। ਮਾਣਹਾਨੀ ਮਾਮਲੇ ਵਿਚ ਪੇਸ਼ੀ ਭੁਗਤਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀ ਫੋਨ ਆ ਰਹੇ ਨੇ, ਜਿਨ੍ਹਾਂ ਬਾਰੇ ਡੀਜੀਪੀ ਸਮੇਤ ਉਚ ਪੁਲਿਸ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ ਪਰ ਅਜੇ ਤਕ ਕਿਸੇ ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਧੂ ਮੂਸੇਵਾਲੇ ਵਾਂਗ ਮੈਨੂੰ ਵੀ ਮਰਵਾਉਣਾ ਚਾਹੁੰਦੀ ਹੈ ਪਰ ਮੈਂ ਡਰਨ ਵਾਲਾ ਨਹੀਂ ਅਤੇ ਇਸੇ ਤਰ੍ਹਾਂ ਡੱਟ ਕੇ ਕੰਮ ਕਰਦਾ ਰਹਾਂਗਾ।