ਜਲੰਧਰ ’ਚ ਕਾਂਗਰਸ ਦਾ ਕੇਂਦਰ ਖਿਲਾਫ਼ ਪ੍ਰਦਰਸ਼ਨ/ ਮਹਿੰਗਾਈ ਨੂੰ ਲੈ ਕੇ ਸਾੜਿਆ ਕੇਂਦਰ ਦਾ ਪੁਤਲਾ

0
1

ਕਾਂਗਰਸ ਵੱਲੋਂ ਲਗਾਤਾਰ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਜਲੰਧਰ ਵਿਖੇ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ।  ਕਾਂਗਰਸੀ ਆਗੂ ਰਾਜਿੰਦਰ ਬੇਰੀ ਦੀ ਅਗਵਾਈ ਹੇਠਾ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।  ਕਾਂਗਰਸੀ ਆਗੂਆਂ ਨੇ ਕਿਹਾ ਕਿ ਯੂਪੀਏ ਦੇ ਸਰਕਾਰ ਵੇਲੇ ਗੈਸ ਕੀਮਤਾਂ ਵਿਚ 20 ਤੋਂ 50 ਰੁਪੇ ਤਕ ਦਾ ਵਾਧਾ ਹੁੰਦਾ ਸੀ ਪਰ ਮੌਜੂਦਾ ਸਰਕਾਰ ਨੇ ਇਕੋ ਵਾਰੀ ਵਿਚ 1000 ਰੁਪਏ ਵਧਾ ਦਿੱਤੇ ਨੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਵਾਧਾ ਅੰਡਾਨੀ ਤੇ ਅੰਬਾਨੀ ਨੂੰ ਲਾਭ ਪਹੁੰਚਾਉਣ ਲਈ ਕੀਤਾ ਹੈ।
ਵਿਰੋਧ ਪ੍ਰਦਰਸ਼ਨ ਦੌਰਾਨ, ਕਾਂਗਰਸੀ ਨੇਤਾਵਾਂ ਨੇ ਨਾਅਰੇ ਲਗਾਏ, “ਬਹੁਤ ਹੋ ਗਈ ਮਹਿੰਗਾਈ, ਸਾਨੂੰ ਮੋਦੀ ਸਰਕਾਰ ਨਹੀਂ ਚਾਹੀਦੀ।” ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਵਪਾਰਕ ਗੈਸ ਦੀਆਂ ਕੀਮਤਾਂ ਵਿਚ ਅਥਾਹ ਵਾਧੇ ਨਾਲ  ਛੋਟੇ ਰੈਸਟੋਰੈਂਟ ਮਾਲਕਾਂ ਦਾ ਕਾਰੋਬਾਰ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 116 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਸਨ, ਪਰ ਫਿਰ ਵੀ, ਸਿਲੰਡਰ ਦੀਆਂ ਕੀਮਤਾਂ ਇੰਨੀਆਂ ਨਹੀਂ ਵਧੀਆਂ। ਹਾਲਾਂਕਿ, ਹੁਣ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਪਰ ਇਸ ਦੇ ਬਾਵਜੂਦ, ਸਿਲੰਡਰ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਬੇਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ, ਭਾਜਪਾ ਨੇ ਸਿਲੰਡਰ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧੇ ਦਾ ਵਿਰੋਧ ਕੀਤਾ ਸੀ, ਪਰ ਹੁਣ ਕੋਈ ਇਸ ਬਾਰੇ ਗੱਲ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੋ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਦੇਸ਼ ਦੇ ਲੋਕਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ।

LEAVE A REPLY

Please enter your comment!
Please enter your name here