ਫਤਹਿਗੜ੍ਹ ਸਾਹਿਬ ਪੁਲਿਸ ਦਾ ਡਾਕਟਰ ਖੁਦਕੁਸ਼ੀ ਮਾਮਲੇ ’ਚ ਐਕਸ਼ਨ/ ਮ੍ਰਿਤਕਾ ਦੇ ਸਹੁਰਾ ਪਰਿਵਾਰ ਖਿਲਾਫ ਕੇਸ ਦਰਜ/ ਦਾਜ ਦੀ ਮੰਗ ਤੋਂ ਪ੍ਰੇਸ਼ਾਨ ਹੋ ਕੇ ਕੀਤੀ ਸੀ ਖੁਦਕੁਸ਼ੀ

0
2

ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਸਰਕਾਰੀ ਕੁਆਰਟਰਾਂ ਵਿੱਚ ਰਹਿ ਰਹੀ ਮਹਿਲਾ ਡਾਕਟਰ ਰੀਆ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਪੁਲਿਸ ਦੀ ਜਾਂਚ ਮੁਤਾਬਕ ਮਹਿਲਾ ਡਾਕਟਰ ਨੇ ਸਹੁਰਾ ਪਰਿਵਾਰ ਵੱਲੋਂ ਦਾਜ ਦੀ ਮੰਗ ਤੋਂ ਤੰਗ ਆ ਕੇ ਇਹ ਖੌਫਨਾਕ ਕਦਮ ਚੁੱਕਿਆ ਸੀ। ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ, ਸਹੁਰੇ ਅਤੇ ਸੱਸ ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 ਦੱਸਣਯੋਗ ਹੈ ਕਿ ਬੀਤੇ ਦਿਨੀ ਫਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਦੇ ਕੁਆਰਟਰ ਵਿੱਚ ਗਾਇਨੀ ਡਾਕਟਰ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ। ਮਿਤਕਾ ਦੀ ਪਹਿਚਾਨ ਡਾਕਟਰ ਰੀਆ ਵਜੋਂ ਹੋਈ ਸੀ। ਥਾਣਾ ਫਤਿਹਗੜ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਸਿੰਘ ਅਨੁਸਾਰ ਡਾਕਟਰ ਰੀਆ ਦਾ ਵਿਆਹ ਤਿੰਨ ਵਰ੍ਹੇ ਪਹਿਲਾਂ ਹੋਇਆ ਸੀ ਅਤੇ ਉਹਨਾਂ ਦੇ ਸਹੁਰੇ ਪਰਿਵਾਰ ਚੰਡੀਗੜ੍ਹ ਵਿਖੇ ਰਹਿੰਦਾ ਹੈ।
ਸਹੁਰੇ ਪਰਿਵਾਰ ਵੱਲੋਂ ਲਗਾਤਾਰ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚੋਂ ਪਹਿਲਾਂ ਪਰਿਵਾਰ ਨੇ ਮੰਗ ਪੂਰੀ ਕਰ ਦਿੱਤੀ ਪਰ ਹੁਣ ਸਹੁਰਾ ਪਰਿਵਾਰ ਇਨੋਵਾ ਕਾਰ ਦੀ ਮੰਗ ਕਰ ਰਿਹਾ ਸੀ ਅਤੇ ਡਾਕਟਰ ਰੀਆ ਦਾ ਪਰਿਵਾਰ ਵੱਡੀ ਮੰਗ ਪੂਰੀ ਕਰਨ ਵਿੱਚ ਅਸਮਰਥ ਸੀ। ਇਸ ਕਾਰਨ ਡਾਕਟਰ ਟੈਨਸ਼ਨ ਵਿੱਚ ਰਹਿੰਦੀ ਸੀ। ਪੁਲਿਸ ਵੱਲੋਂ ਮ੍ਰਿਤਕ ਦੇ ਪਤੀ ਸਸ ਅਤੇ ਸੋਹਰੇ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here