ਲੁਧਿਆਣਾ ਦੇ ਰਾਹੋਂ ਰੋਡ ’ਤੇ ਘਰ ਨੂੰ ਅੱਗ/ ਇਨਵਰਟਰ ਫਟਣ ਕਾਰਨ ਵਾਪਰਿਆ ਹਾਦਸਾ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ, ਨੁਕਸਾਨ ਤੋਂ ਬਚਾਅ

0
1

ਲੁਧਿਆਣਾ ਦੇ ਰਾਹੋਂ ਰੋਡ ਇਲਾਕੇ ਵਿੱਚ ਬੀਤੀ ਰਾਤ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਘਰ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਇਹ ਅੱਗ ਇਨਵਰਟਰ ਫਟਣ ਕਾਰਨ ਲੱਗੀ ਦੱਸੀ ਜਾ ਰਹੀ ਹੈ। ਘਟਨਾ ਵੇਲੇ ਪਰਿਵਾਰ ਸੌ ਰਿਹਾ ਸੀ। ਇਸੇ ਦੌਰਾਨ ਇਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਚਾਰੇ ਪਾਸੇ ਫੈਲ ਗਈ। ਘਟਨਾ ਤੋਂ 2-3 ਮਿੰਟਾਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਐਸਆਈ ਬਲਵੀਰ ਸਿੰਘ ਅਨੁਸਾਰ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

LEAVE A REPLY

Please enter your comment!
Please enter your name here