ਬਠਿੰਡਾ ਪੁਲਿਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼/ ਝੁੱਗੀਆਂ ਅੰਦਰ ਚੱਲ ਰਿਹਾ ਸੀ ਅੱਡਾ/ ਦੋ ਮਰਦ ਤੇ 3 ਔਰਤਾਂ ਨੂੰ ਕੀਤਾ ਗ੍ਰਿਫਤਾਰ

0
1

ਬਠਿੰਡਾ ਦੇ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਮੌੜ-ਮਾਨਸਾ ਰੋਡ ਤੇ ਸਥਿਤ ਝੁੱਗੀਆਂ ਅੰਦਰ ਛਾਪੇਮਾਰੀ ਕਰ ਕੇ ਤਿੰਨ ਮਰਦ ਅਤੇ ਦੋ ਔਰਤਾਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਇੱਥੇ ਬਾਹਰੋਂ ਕੁੜੀਆ ਲਿਆ ਕੇ ਜਿਸਮ ਫਰੋਸੀ ਦਾ ਧੰਦਾ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇੰਸਪੈਕਟਰ ਤਰਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਰੇਡ ਦੌਰਾਨ ਦੋ ਪ੍ਰਬੰਧਕਾਂ ਰਣਦੀਪ ਸਿੰਘ ਅਤੇ ਸੰਦੀਪ ਕੌਰ ਸਮੇਤ ਕੁੱਲ ਪੰਜ ਵਿਅਕਤੀਆਂ  ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਗਾਹਕ ਵੀ ਸ਼ਾਮਲ ਹੈ। ਪੁਲਿਸ ਮੁਤਾਬਕ ਇਹ ਲੋਕ ਬਾਹਰੋਂ ਲੜਕੀਆਂ ਅਤੇ ਗਾਹਕਾਂ ਨੂੰ ਬੁਲਾ ਕੇ ਇਹ ਨਾਜਾਇਜ਼ ਧੰਦਾ ਚਲਾ ਰਹੇ ਸਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਇੰਮੋਰਲ ਟ੍ਰੈਫਿਕਿੰਗ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਨ੍ਹਾਂ ਦੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here