ਬਠਿੰਡਾ ਪੁਲਿਸ ਨੇ ਸੁਲਝਾਇਆ ਕਣਕ ਚੋਰੀ ਦਾ ਮਾਮਲਾ/ ਗੋਦਾਮਾਂ ’ਚੋਂ ਕਣਕ ਚੋਰੀ ਕਰਦੇ ਪਿਉ-ਪੁੱਤਰ ਗ੍ਰਿਫਤਾਰ/ ਕਈ ਸਾਲਾਂ ਤੋਂ ਅੰਜ਼ਾਮ ਦੇ ਰਹੀ ਸੀ ਘਟਨਾ

0
2

ਬਠਿੰਡਾ ਪੁਲਿਸ ਨੇ ਗੋਦਾਮਾਂ ਵਿਚੋਂ ਕਣਕ ਚੋਰੀ ਵਾਲੇ ਪਿਉ-ਪੁੱਤਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਇਹ ਦੋਵੇਂ ਕਈ ਸਾਲਾਂ ਤੋਂ ਮੰਡੀਆਂ ਅਤੇ ਗੋਦਾਮਾਂ ਵਿਚੋਂ ਕਣਕ ਚੋਰੀ ਕਰਦੇ ਆ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਕਈ ਦਿਨਾਂ ਤੋਂ ਅਨਾਜ ਮੰਡੀਆਂ ਅਤੇ ਗੋਦਾਮਾਂ ਤੋਂ ਕਣਕ ਚੋਰੀ ਹੋਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੁਲਿਸ ਨੇ ਵਿਸ਼ੇਸ਼ ਟੀਮ ਬਣਾ ਕੇ ਜਾਲ ਵਿਛਾ ਕੇ ਦੋਵਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਮੁੱਢਲੀ ਜਾਂਚ ਮੁਤਾਬਕ ਦੋਵੇਂ ਪਿਓ-ਪੁੱਤਰ ਯੋਜਨਾਬੱਧ ਢੰਗ ਨਾਲ ਗੋਦਾਮਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਅਨਾਜ ਵੀ ਬਰਾਮਦ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਹੋਰ ਜਾਂਚ ਜਾਰੀ ਹੈ। ਪੁਲਿਸ ਵੱਲੋਂ ਇਨ੍ਹਾਂ ਨਾਲ ਹੋਰ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here