ਮੋਹਾਲੀ ਦੇ ਸੁਹਾਣਾ ’ਚ ਗੁਟਕਾ ਸਾਹਿਬ ਦੀ ਬੇਅਦਬੀ/ ਸੜਕ ਕੰਢੇ ਖਿਲਰੇ ਮਿਲੇ ਗੁਟਕਾ ਸਾਹਿਬ ਦੇ ਅੰਗ/ ਸੰਗਤ ’ਚ ਰੋਸ, ਪੁਲਿਸ ਕਰ ਰਹੀ ਜਾਂਚ

0
1

ਮੋਹਾਲੀ ਸਥਿਤ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਏਅਰਪੋਰਟ ਰੋਡ ‘ਤੇ ਦੇਰ ਰਾਤ ਬੇਅਦਬੀ ਦੀ ਘਟਨਾ ਵਾਪਰੀ ਹੈ। ਇਥੇ ਸੜਕ ਦੇ ਕਿਨਾਰਿਆਂ ‘ਤੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਹੋਏ ਮਿਲੇ ਹਨ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਸਿੱਖ ਸੰਗਤ ਅੰਦਰ ਭਾਰੀ ਗੁੱਸਾ ਵੇਖਣ ਨੂੰ ਮਿਲਿਆ। ਮੌਕੇ ਤੇ ਮੌਜੂਦ ਆਪ ਆਗੂ ਨੇ ਪੁਲਿਸ ਪ੍ਰਸ਼ਾਸਨ ਨੂੰ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਨੂੰ ਕਾਬੂ ਕਰ ਕੇ ਨਵੇਂ ਕਾਨੂੰਨ ਤਹਿਤ ਸਖਤ ਸਜ਼ਾ ਦੀ ਮੰਗ ਕੀਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਖਬਰ ਮੀਡੀਆ ਵਿਚ ਆਉਣ ਤੋਂ ਬਾਅਦ ਅੱਜ ਸਵੇਰੇ ਸਿੰਘ ਸ਼ਹੀਦਾਂ ਗੁਰਦੁਆਰੇ ਦੇ ਬਾਹਰ ਇਕੱਠੇ ਹੋ ਗਏ ਅਤੇ ਰੋਡ ਜਾਮ ਕਰ ਦਿੱਤਾ। ਲੋਕਾਂ ਦਾ ਕਹਿਣਾ ਸੀ ਕਿ ਪੁਲਸ ਬੇਅਦਬੀ ਕਰਨ ਵਾਲਿਆਂ ਨੂੰ ਜਲਦੀ ਗ੍ਰਿਫ਼ਤਾਰ ਕਰੇ ਅਤੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਦੋਸ਼ੀਆਂ ਦੀ ਪਛਾਣ ਕਰੇ। ਪੁਲਸ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਜਲਦੀ ਹੀ ਬੇਅਦਬੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਘਟਨਾ ਕਿਸੇ ਸ਼ਰਾਰਤੀ ਅਨਸਰ ਵਲੋਂ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਤਹਿਤ ਕੀਤੀ ਗਈ ਹੋ ਸਕਦੀ ਹੈ।
ਮੌਕੇ ’ਤੇ ਪੁੱਜੇ ਡੀ. ਐਸ. ਪੀ. ਸਿਟੀ-2 ਵਲੋਂ ਸੰਗਤ ਨੂੰ ਭਰੋਸਾ ਦਿਵਾਇਆ ਗਿਆ ਕਿ ਪੁਲਿਸ ਵਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

LEAVE A REPLY

Please enter your comment!
Please enter your name here