ਅਜਨਾਲਾ ’ਚ ਸੜਕ ਹਾਦਸੇ ਦੌਰਾਨ ਬਜ਼ੁਰਗ ਦੀ ਮੌਤ/ ਅਣਪਛਾਤੇ ਵਾਹਨ ਨੇ ਸਾਇਕਲ ਨੂੰ ਮਾਰੀ ਟੱਕਰ/ ਮੌਕੇ ’ਤੇ ਮੌਤ, ਪੁਲਿਸ ਕਰ ਰਹੀ ਜਾਂਚ

0
1

ਅਜਨਾਲਾ ਦੇ ਪਿੰਡ ਰੋਖੇ ਨੇੜੇ ਹਾਈਵੇ ਤੇ ਸਾਈਕਲ ਤੇ ਸਵਾਰ ਹੋ ਕੇ ਘਰ ਜਾ ਰਹੇ ਬਜ਼ੁਰਗ ਸਤਨਾਮ ਸਿੰਘ ਨੂੰ ਅਨਪਛਾਤੇ ਵਾਹਨ ਨੇ ਭਿਆਨਕ ਟੱਕਰ ਮਾਰ ਦਿੱਤੀ ਜਿਸ ਦੌਰਾਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਰਿਸ਼ਤੇਦਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਾਈਕਲ ਤੇ ਜਾ ਰਹੇ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਦਿੱਤੀ, ਜਿਸ ਕਾਰਨ  ਉਹਨਾਂ ਦੀ ਮੌਤ ਹੋ ਗਈ ਹੈ। ਥਾਣਾ ਅਜਨਾਲਾ ਦੇ ਏ.ਐਸ.ਆਈ ਬਲਦੇਵ ਰਾਜ ਦੇ ਦੱਸਣ ਮੁਤਾਬਕ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here