ਪੰਜਾਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਸੀਐਮ ਮਾਨ/ ਚਾਰ ਦਿਨਾਂ ਸ਼ੁਕਰਾਨਾ ਯਾਤਰਾ ਦੀ ਕੀਤੀ ਸ਼ੁਰੂਆਤ/ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਕੱਢੀ ਸ਼ੁਕਰਾਨਾ ਯਾਤਰਾ By admin - May 6, 2026 0 3 Facebook Twitter Pinterest WhatsApp ਮੁੱਖ ਮੰਤਰੀ ਮਾਨ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਤੋੜਨਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਇਹ ਕਾਨੂੰਨ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਗੁਨਾਹ ਕਰਨ ਦੀ ਹਿੰਮਤ ਨਹੀਂ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਪਹਿਲਕਦਮੀ ਲਈ ਸਾਡਾ ਧੰਨਵਾਦ ਕਰਨ ਲਈ ਰੋਜ਼ਾਨਾ ਫੋਨ ਕਰ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਕੁਝ ਵਿਅਕਤੀ ਇਸ ਐਕਟ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਰਾਜਨੀਤਿਕ ਆਕਾ ਨਾਖ਼ੁਸ਼ ਹਨ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਪਵਿੱਤਰ ਮੁੱਦੇ `ਤੇ ਵੀ ਸਿਆਸਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਜਲਦੀ ਆਪਣੇ ਗੁਨਾਹਾਂ ਦੇ ਨਤੀਜੇ ਭੁਗਤਣੇ ਪੈਣਗੇ।”