ਹੁਸ਼ਿਆਰਪੁਰ ’ਚ ਕੁੱਤਿਆਂ ਨੇ ਨੋਚੀ 8 ਸਾਲਾ ਮਾਸੂਮ, ਮੌਤ/ ਪਿੰਡ ਖਰਲ ਖੁਰਦ ’ਚ ਵਾਪਰੀ ਦਰਦਨਾਕ ਘਟਨਾ/ ਸਕੂਲ ਜਾਣ ਦੀ ਤਿਆਰੀ ਦੌਰਾਨ ਕੀਤਾ ਹਮਲਾ

0
1

ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਖਰਲ ਖੁਰਦ ਵਿੱਚ ਇੱਕ ਬਹੁਤ ਹੀ ਦੁਖਦਾਈ ਅਤੇ ਦਿਲ ਕੰਬਾਊ ਘਟਨਾ ਵਾਪਰੀ ਹੈ। ਇੱਥੇ ਇੱਕ 8 ਸਾਲ ਦੀ ਮਾਸੂਮ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਬੱਚੀ ਦੀ ਪਛਾਣ ਸਲੋਨੀ ਪੁੱਤਰੀ ਪਿਆਰੇ ਲਾਲ, ਵਾਸੀ ਪਿੰਡ ਖਰਲ ਖੁਰਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਲੋਨੀ ਸਵੇਰੇ ਸਕੂਲ ਜਾਣ ਤੋਂ ਪਹਿਲਾਂ ਕਿਸੇ ਕੰਮ ਲਈ ਘਰੋਂ ਬਾਹਰ ਨਿਕਲੀ ਸੀ। ਇਸੇ ਦੌਰਾਨ ਰਸਤੇ ਵਿੱਚ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਨੋਚਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
ਖਬਰਾਂ ਮੁਤਾਬਕ ਜਦੋਂ ਕਾਫੀ ਦੇਰ ਤੱਕ ਬੱਚੀ ਵਾਪਸ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਤਲਾਸ਼ ਦੌਰਾਨ ਬੱਚੀ ਰਸਤੇ ਵਿੱਚ ਹੀ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਈ ਮਿਲੀ। ਜਦੋਂ ਪਰਿਵਾਰਕ ਮੈਂਬਰ ਉਸ ਕੋਲ ਪਹੁੰਚੇ ਤਾਂ ਉਹ ਦਮ ਤੋੜ ਚੁੱਕੀ ਸੀ। ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿੱਚ ਪ੍ਰਸ਼ਾਸਨ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here