ਰਾਜਾ ਵੜਿੰਗ ਦਾ ਧਮਾਕਿਆਂ ਨੂੰ ਲੈ ਕੇ ਸਰਕਾਰ ਵੱਲ ਨਿਸ਼ਾਨਾ/ ਕੇਂਦਰ ਸਰਕਾਰ ਨੂੰ ਦੱਸਿਆ ਬਰਾਬਰ ਦਾ ਜ਼ਿੰਮੇਵਾਰ/ ਸਾਜ਼ਿਸ਼ ਤਹਿਤ ਮਾਹੌਲ ਖਰਾਬ ਕਰਨ ਦੇ ਇਲਜ਼ਾਮ

0
2

 

ਕਾਂਗਰਸ ਦੇ ਪੰਜਾਬ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗਾ ਨੇ ਜਲੰਧਰ ਤੇ ਅੰਮ੍ਰਿਤਸਰ ਵਿਖੇ ਹੋਏ ਧਮਾਕਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਘੇਰਿਆ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੇਵਕੂਫ ਬਣਾਉਣ ਵਿਚ ਲੱਗੀ ਹੋਈ ਹੈ, ਜਿਸ ਕਾਰਨ ਉਸ ਦੇ ਅਜਿਹੀਆਂ ਘਟਨਾਵਾਂ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਵੀ ਪੰਜਾਬ ਦੇ ਹਾਲਾਤ ਵਿਗੜਣ ਦੀ ਉਡੀਕ ਕਰ ਰਿਹਾ ਹੈ ਤਾਂ ਜੋ ਪੰਜਾਬ ਅੰਦਰ ਗਵਰਨਰੀ ਰਾਜ ਲਗਾ ਕੇ ਪੰਜਾਬ ਦੀਆਂ ਚੋਣਾਂ ਨੂੰ ਲੁੱਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਐਨਆਈਏ ਸਮੇਤ ਅਨੇਕਾ ਏਜੰਸੀਆਂ ਹਨ ਪਰ ਇਸ ਦੇ ਬਾਵਜੂਦ ਜੇਕਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਤਾਂ ਇਹ ਜਾਣਬੁਝ ਕੇ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here