ਪੰਜਾਬ ਗੁਰਦਾਸਪੁਰ ’ਚ ਗੋਲੀਆਂ ਚੱਲਣ ਨਾਲ ਦੋ ਜ਼ਖਮੀ/ ਬੱਚਿਆਂ ਦੇ ਝਗੜੇ ਨੇ ਧਾਰਿਆ ਭਿਆਨਕ ਰੂਪ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - May 7, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਦੇਵੀਦਾਸ ਵਿਖੇ ਬੱਚਿਆਂ ਦੇ ਮਾਮੂਲੀ ਝਗੜੇ ਤੋਂ ਬਾਅਦ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਵਿੱਚ ਦੋ ਨੌਜਵਾਨ ਜਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਮਾਮਲਾ ਦਰਜ ਕਰਕੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਾਈ ਦਾ ਕਾਰਨ ਬੱਚਿਆਂ ਵਿਚਕਾਰ ਹੋਇਆ ਮਾਮੂਲੀ ਝਗੜਾ ਦੱਸਿਆ ਜਾ ਰਿਹਾ ਹੈ। ਦੋਵੇਂ ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਦੇਵੀਦਾਸ ਘੋੜਾ, ਹਲਕਾ ਕਾਦੀਆਂ, ਥਾਣਾ ਧਾਰੀਵਾਲ ਅਤੇ ਸਟੀਫਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦੀ ਤਕਰਾਰ ਤੋਂ ਬਾਅਦ ਦੋਵਾਂ ਧਿਰਾਂ ਵਿਚ ਤੂੰ-ਤੂੰ ਮੈਂ-ਮੈਂ ਹੋਈ ਸੀ, ਜਿਸ ਨੂੰ ਪਰਿਵਾਰਿਕ ਮੈਂਬਰਾਂ ਨੇ ਬੈਠ ਕੇ ਸੁਲਝਾ ਲਿਆ ਸੀ। ਦੂਸਰੀ ਧਿਰ ਵੱਲੋਂ ਬਾਅਦ ਵਿਚ ਬਾਹਰੋਂ ਕੁਝ ਅਣਪਛਾਤੇ ਲੋਕਾਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਸੁਖਦੇਵ ਸਿੰਘ ਨੂੰ ਦੋ ਗੋਲੀਆਂ ਪਿੱਠ ਵਿਚ ਅਤੇ ਇੱਕ ਛਾਤੀ ਨੇੜੇ ਵੱਜੀ, ਜਦਕਿ ਸਟੀਫਨ ਦੇ ਪੈਰ ਵਿਚ ਗੋਲੀ ਲੱਗੀ। ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਕੋਲ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।