ਅੰਮ੍ਰਿਤਸਰ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਿਆਨ/ ਆਪ ਆਗੂਆਂ ਨੂੰ ਤਲਬ ਕਰਨ ’ਤੇ ਚੁੱਕੇ ਸਵਾਲ/ ਕਿਹਾ, ਨਿਮਾਣੇ ਸਿੱਖ ਵਾਂਗ ਪੇਸ਼ ਹੋਣਗੇ ਆਪ ਆਗੂ

0
3

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਦਾ ਦੌਰਾ ਕੀਤਾ। ਇਸੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਸਪੀਕਰ ਕੁਲਤਾਰ ਸੰਧਵਾਂ ਨੂੰ ਜਥੇਦਾਰ ਵੱਲੋਂ ਤਲਬ ਕਰਨ ਬਾਰੇ ਪੁਛੇ ਜਾਣ ਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਜਥੇਦਾਰ ਗੜਗੱਜ ਅਤੇ ਐਸਜੀਪੀਸੀ ਪ੍ਰਧਾਨ ਨੇ ਪਹਿਲਾਂ ਕਾਨੂੰਨ ਦਾ ਸਵਾਗਤ ਕੀਤਾ ਸੀ ਅਤੇ ਫਿਰ ਇਸ ਦਾ ਵਿਰੋਧ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਇਕ ਪਰਿਵਾਰ ਦੇ ਇਸ਼ਾਰੇ ਉਤੇ ਕੀਤਾ ਜਾ ਰਿਹਾ ਹੈ।
ਐਸਜੀਪੀਸੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉਤੇ ਸਵਾਲ ਚੁਕਦਿਆਂ ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਦੇ ਮਾਮਲੇ ਵਿੱਚ ਸਰਕਾਰ ਨੂੰ ਸਹਿਯੋਗ ਮਿਲਣਾ ਚਾਹੀਦਾ ਹੈ, ਪਰ ਇਸਦੇ ਉਲਟ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਏਕਤਾ ਅਤੇ ਭਲਾਈ ਲਈ ਸਰਕਾਰ ਵਚਨਬੱਧ ਹੈ। ਨਾਲ ਹੀ ਪੰਜਾਬ ਵਿੱਚ ਹੋ ਰਹੀਆਂ ਬੰਬ ਧਮਾਕਿਆਂ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਚਿੰਤਾ ਜਤਾਈ ਅਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਮਨਸ਼ਾ ਪੰਜਾਬ ਪ੍ਰਤੀ ਠੀਕ ਨਹੀਂ ਦਿਖਾਈ ਦੇ ਰਹੀ।

LEAVE A REPLY

Please enter your comment!
Please enter your name here