ਪੰਜਾਬ ਭਾਜਪਾ ਆਗੂ ਤਰੁਨ ਚੁੱਘ ਪੰਜਾਬ ਸਰਕਾਰ ’ਤੇ ਨਿਸ਼ਾਨਾ/ ਮੁੱਖ ਮੰਤਰੀ ਦੇ ਧਮਾਕਿਆਂ ਬਾਰੇ ਦਾਅਵੇ ਦੀ ਨਿੰਦਾ/ ਭਾਜਪਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ By admin - May 7, 2026 0 1 Facebook Twitter Pinterest WhatsApp ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ‘ਤੇ ਲਾਏ ਇਲਜ਼ਾਮਾਂ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਨ੍ਹਾਂ ਘਟਨਾਵਾਂ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ ਸੀ, ਜੋ ਝੂਠ ਦਾ ਪੁਲੰਦਾ ਸੀ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸੰਵਿਧਾਨਕ ਅਹੁਦੇ ਦੀ ਮਰਯਾਦਾ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਸਬੂਤ ਦੇ ਵੱਡੀ ਪਾਰਟੀ ‘ਤੇ ਅਜਿਹੇ ਇਲਜ਼ਾਮ ਲਾਉਣਾ ਅਤੀ ਨਿੰਦਣਯੋਗ ਵਰਤਾਰਾ ਹੈ। ਤਰੁਣ ਚੁੱਘ ਨੇ ਸਵਾਲ ਕੀਤਾ ਕਿ ਜਿੱਥੇ ਪੰਜਾਬ ਪੁਲਿਸ ਦੇ DGP ਬੰਬ ਧਮਾਕਿਆਂ ਪਿੱਛੇ ISI ਅਤੇ ਵਿਦੇਸ਼ੀ ਨੈੱਟਵਰਕ ਦੀ ਗੱਲ ਕਰ ਰਹੇ ਹਨ, ਉੱਥੇ ਮੁੱਖ ਮੰਤਰੀ ਕਿਸ ਆਧਾਰ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾ ਰਹੇ ਹਨ? ਕੀ ਭਗਵੰਤ ਮਾਨ ਆਪਣੇ ਸਿਆਸੀ ਏਜੰਡੇ ਲਈ ਦੇਸ਼ ਵਿਰੋਧੀ ਤਾਕਤਾਂ ਨੂੰ ‘ਸਿਆਸੀ ਕਵਰ’ ਦੇ ਰਹੇ ਹਨ? ਅੱਜ ਜਦੋਂ ਪੂਰਾ ਦੇਸ਼ ‘ਆਪ੍ਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ‘ਤੇ ਭਾਰਤੀ ਫੌਜ ਦੇ ਸ਼ੌਰਿਆ ਨੂੰ ਸਲਾਮ ਕਰ ਰਿਹਾ ਹੈ, ਅਜਿਹੇ ਪਵਿੱਤਰ ਦਿਨ ‘ਤੇ ਮੁੱਖ ਮੰਤਰੀ ਵੱਲੋਂ ਲਾਏ ਗਏ ਇਹ ਗੰਦੇ ਇਲਜ਼ਾਮ ਕਰੋੜਾਂ ਦੇਸ਼ ਵਾਸੀਆਂ ਦੇ ਫਤਵੇ ਅਤੇ ਵਿਸ਼ਵਾਸ ਦੀ ਬੇਅਦਬੀ ਹੈ। ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਭਗਵੰਤ ਮਾਨ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਜਨਤਕ ਕਰਨੇ ਪੈਣਗੇ। ਜੇਕਰ ਉਹ 7 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਮੁਆਫੀ ਨਹੀਂ ਮੰਗਦੇ, ਤਾਂ ਉਨ੍ਹਾਂ ਖਿਲਾਫ ਅਪਰਾਧਿਕ ਮਾਣਹਾਨੀ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੇ ਸਬੰਧ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਚੁੱਘ ਨੇ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਗੈਂਗਸਟਰ ਕਲਚਰ ਅਤੇ ਆਰਥਿਕ ਕੰਗਾਲੀ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਆਪਣੀ ਪ੍ਰਸ਼ਾਸਨਿਕ ਨਾਕਾਮੀ ਨੂੰ ਛੁਪਾਉਣ ਲਈ ਮੁੱਖ ਮੰਤਰੀ ‘ਡਰਾਮੇਬਾਜ਼ੀ’ ਦਾ ਸਹਾਰਾ ਲੈ ਰਹੇ ਹਨ।