ਪੰਜਾਬ ਵਿਧਾਇਕ ਧਾਲੀਵਾਲ ਧਮਾਕਿਆਂ ਨੂੰ ਲੈ ਕੇ ਵੱਡਾ ਬਿਆਨ/ ਬੀਜੇਪੀ ਵੱਲ ਸਾਧੇ ਨਿਸ਼ਾਨੇ/ ਚੋਣਾਂ ਨੇੜੇ ਘਟਨਾਵਾਂ ਵਾਪਰਨ ’ਤੇ ਚੁੱਕੇ ਸਵਾਲ By admin - May 7, 2026 0 1 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਧਮਕਿਆਂ ਨੂੰ ਲੈ ਕੇ ਭਾਜਪਾ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਪਿਛਲੇ ਸਮੇਂ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਸ਼ੱਕ ਪੈਦਾ ਕਰਦਾ ਹੈ ਕਿ ਚੋਣਾਂ ਦੌਰਾਨ ਹੀ ਅਜਿਹੇ ਧਮਾਕੇ ਕਿਉਂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਭਾਜਪਾ ਅਤੇ ਇਸ ਦੀਆਂ ਪਾਲੀਆਂ ਹੋਈਆਂ ਏਜੰਸੀਆਂ ਵੱਲੋਂ ਕੀਤਾ ਜਾਂਦਾ ਹੈ ਤਾਂ ਜੋ ਲੋਕਾਂ ਅੰਦਰ ਡਰ ਪੈਦਾ ਕਰ ਕੇ ਚੋਣਾਂ ਜਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਬੀਜੇਪੀ ਦਹਿਸ਼ਤ ਦਾ ਮਾਹੌਲ ਬਣਾਕੇ ਲੋਕਾਂ ਦੇ ਜਜ਼ਬਾਤਾਂ ਨਾਲ ਖੇਡਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬੀਐਸਐਫ ਦੇ ਜਵਾਬ ਗੁਆਢੀ ਮੁਲਕ ਦੀਆਂ ਗਤੀਵਿਧੀਆਂ ਨਾਲ ਜਾਨ ਤਲੀ ਤੇ ਰੱਖ ਕੇ ਲੜ ਰਹੇ ਹਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਅਜੋਕੇ ਸਮੇਂ ਦੇ ਹਾਲਾਤਾਂ ਮੁਤਾਬਕ ਹਥਿਆਰ ਤੇ ਤਕਨੀਕ ਮੁਹੱਈਆ ਨਹੀਂ ਕਰਵਾਏ ਜਾ ਰਹੇ। ਉਨ੍ਹਾਂ ਕੇਂਦਰ ਸਰਕਾਰ ਤੋਂ ਪਠਾਨਕੋਟ, ਪੁਲਵਾਮਾ ਤੇ ਹੋਰ ਹਮਲਿਆਂ ਦੀ ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ ਵੀ ਕੀਤੀ। ਤਰੁਣ ਚੁਘ ਦੇ ਮਾਨਹਾਨੀ ਨੋਟਿਸ ‘ਤੇ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਸੱਚ ਬੋਲਣਾ ਨਹੀਂ ਛੱਡਾਂਗੇ। ਤਰੁਣ ਚੁਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮਾਨਹਾਨੀ ਨੋਟਿਸ ‘ਤੇ ਧਾਲੀਵਾਲ ਨੇ ਕਿਹਾ ਕਿ ਨੋਟਿਸ ਦਾ ਜਵਾਬ ਦਿੱਤਾ ਜਾਵੇਗਾ ਪਰ ਸੱਚ ਬੋਲਣਾ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਚੋਣਾਂ ਦੌਰਾਨ ਹੀ ਬੰਬਾਂ ਅਤੇ ਧਮਾਕਿਆਂ ਦੀ ਸਿਆਸਤ ਕਿਉਂ ਸ਼ੁਰੂ ਹੋ ਜਾਂਦੀ ਹੈ। ਧਾਲੀਵਾਲ ਨੇ ਭਾਜਪਾ ਆਗੂਆਂ ਵੱਲੋਂ ਆਪ ਦੇ ਵਿਧਾਇਕਾਂ ਨੂੰ “ਭੇੜ-ਬੱਕਰੀਆਂ” ਕਹਿਣ ‘ਤੇ ਵੀ ਐਤਰਾਜ਼ ਜਤਾਇਆ ਅਤੇ ਕਿਹਾ ਕਿ ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੋਲ ਸ਼ਿਕਾਇਤ ਕੀਤੀ ਜਾਵੇਗੀ। ਬੇਅਦਬੀ ਕਾਨੂੰਨ ਨੂੰ ਲੈ ਕੇ ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਪੰਜਾਬ ਵਿਧਾਨ ਸਭਾ ਵਿੱਚ ਇਸ ਕਾਨੂੰਨ ‘ਤੇ ਚਰਚਾ ਹੋ ਰਹੀ ਸੀ, ਉਸ ਵੇਲੇ ਅਕਾਲੀ ਦਲ ਦਾ ਕੋਈ ਨੁਮਾਇੰਦਾ ਮੌਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਸੰਤ ਸਮਾਜ, ਸਿੱਖ ਵਿਦਵਾਨਾਂ ਅਤੇ ਵੱਖ-ਵੱਖ ਧਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਇਹ ਕਾਨੂੰਨ ਬਣਾਇਆ ਗਿਆ ਹੈ।ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ, ਗੈਂਗਸਟਰਾਂ ਅਤੇ ਅੱਤਵਾਦ ਖਿਲਾਫ ਲੜਾਈ ਲੜ ਰਹੀ ਹੈ ਅਤੇ ਇਹ ਲੜਾਈ ਅੱਗੇ ਵੀ ਜਾਰੀ ਰਹੇਗੀ।