ਪੰਜਾਬ ਪਟਿਆਲਾ ਪੁਲਿਸ ਨੇ ਸਖ਼ਤ ਕੀਤੇ ਸੁਰੱਖਿਆ ਪ੍ਰਬੰਧ/ ਹਾਈਟੈਕ ਨਾਕਿਆਂ ’ਤੇ ਹੋ ਰਹੀ ਜਾਂਚ/ ਡੀਆਈਜੀ ਚਹਿਲ ਨੇ ਖੁਦ ਲਿਆ ਜਾਇਜ਼ਾ By admin - May 7, 2026 0 1 Facebook Twitter Pinterest WhatsApp ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਪਿਲਸ ਵੱਲੋਂ ਸਿਵਲ ਲਾਈਨ ਚੌਂਕ ਵਿਖੇ ਹਾਈਟੈਕ ਨਾਕਾ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਤੇ ਨਜ਼ਰ ਰੱਖੀ ਜਾ ਰਹੀ ਹੈ। ਨਾਕੇ ਦਾ ਜਾਇਜ਼ਾ ਲੈਣ ਪਹੁੰਚੇ ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਵਿਚ ਹਾਈ ਅਲਰਟ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵੱਲੋਂ ਹਰ ਪਾਸੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਖ਼ਾਸ ਕਰ ਕੇ ਸ਼ਰਾਰਤੀ ਅਨਸਰਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਵਾਜਾਈ ਨਿਯਮ ਤੋੜਣ ਵਾਲਿਆਂ ਤੇ ਵੀ ਸਖਤ ਨਜਰ ਰੱਖੀ ਜਾ ਰਹੀ ਹੈ। ਖਾਸ ਕਰ ਕੇ ਦੋਪਹੀਆ ਵਾਹਨਾਂ ‘ਤੇ ਬਿਨਾਂ ਨੰਬਰ ਪਲੇਟ, ਟ੍ਰਿਪਲ ਰਾਈਡਿੰਗ ਅਤੇ ਬਿਨਾਂ ਹੈਲਮੈਟ ਘੁੰਮਣ ਵਾਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਮਾਜ ਵਿਰੋਧੀ ਤੱਤਾਂ ‘ਤੇ ਨਕੇਲ ਕੱਸਣ ਲਈ ਹਰ ਇਲਾਕੇ ਵਿੱਚ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। “ਆਪਰੇਸ਼ਨ ਸਿੰਦੂਰ” ਦੇ ਚਲਦੇ ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਇਹ ਕਾਰਵਾਈ ਹੋਰ ਵੀ ਤੇਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਾਏ, ਹੋਟਲ ਅਤੇ ਹੋਰ ਭੀੜ ਵਾਲੀਆਂ ਥਾਵਾਂ ‘ਤੇ ਰੈਗੂਲਰ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।