ਪੰਜਾਬ ਬਿਕਰਮ ਮਜੀਠੀਆ ਨੇ ਈਡੀ ਰੇਡ ਨੂੰ ਲੈ ਕੇ ਘੇਰੀ ਸਰਕਾਰ/ ਜ਼ਮੀਨਾਂ ਦੀ ਖਰੀਦੋ-ਫਰੋਖਤ ਦੇ ਨਾਮ ’ਤੇ ਲੁੱਟ ਦੇ ਇਲਜ਼ਾਮ/ ਪਾਰਟੀ ਪ੍ਰਧਾਨ ਅਮਨ ਅਰੋੜਾ ਦਾ ਨਾਮ ਆਉਣ ਦਾ ਦਾਅਵਾ By admin - May 8, 2026 0 1 Facebook Twitter Pinterest WhatsApp ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਈਡੀ ਦੇ ਮੋਹਾਲੀ ਅੰਦਰ ਚੱਲ ਰਹੇ ਛਾਪਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਉਤੇ ਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਈਡੀ ਦੀ ਛਾਪੇਮਾਰੀ ਵਿਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦਾ ਨਾਮ ਸਾਹਮਣੇ ਆਉਣਾ ਦਰਸਾਉਂਦਾ ਹੈ ਕਿ ਨਕਲੀ ਇਨਕਲਾਬੀਆਂ ਦੀ “ਝੂਠੀ ਖਾਸ ਪਾਰਟੀ” ਹੇਠਾਂ ਤੋਂ ਲੈ ਕੇ ਉੱਪਰ ਤੱਕ ਭ੍ਰਿਸ਼ਟਾਚਾਰ ‘ਚ ਡੁੱਬੀ ਹੋਈ। ਉਨ੍ਹਾਂ ਕਿਹਾ ਕਿ ਇਹ ਅਜੇ ਸ਼ੁਰੂਆਤ ਹੈ ਅਤੇ ਜੇਕਰ ਈਡੀ ਨੇ ਕਾਰਵਾਈ ਇਸੇ ਤਰ੍ਹਾਂ ਜਾਰੀ ਰੱਖੀ ਤਾਂ ਆਉਣ ਵਾਲੇ ਦਿਨਾਂ ਅੰਦਰ ਹੋਰ ਖੁਲਾਸੇ ਵੀ ਹੋਣਗੇ।