ਪੰਜਾਬ ਪਟਿਆਲਾ ’ਚ ਨਰਸਿੰਗ ਸਟਾਫ ਨੂੰ ਮਿਲਿਆ ਨਵਾਂ ਹੋਸਟਲ/ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਉਦਘਾਟਨ/ 10 ਕਰੋੜ ਦੀ ਲਾਗਤ ਨਾਲ ਹੋਈ ਉਸਾਰੀ By admin - May 8, 2026 0 1 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਪਟਿਆਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਰਸਿਗ ਸਟਾਫ ਲਈ ਬਣਾਏ ਗਏ ਨਵੇਂ ਹੋਸਟਲ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸਿਹਤ ਕਰਮਚਾਰੀਆਂ ਦੀਆਂ ਸੁਵਿਧਾਵਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਰਸਿੰਗ ਸਿਸਟਰਾਂ ਦੀ ਲੰਬੇ ਸਮੇਂ ਤੋਂ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ 88 ਕਮਰਿਆਂ ਵਾਲਾ ਆਧੁਨਿਕ ਹੋਸਟਲ ਤਿਆਰ ਕੀਤਾ ਗਿਆ ਹੈ। 10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਹੋਸਟਲ ਵਿਚ ਸਾਰੀਆਂ ਅਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਹੋਸਟਲ ਵਿੱਚ ਹਰ ਕਮਰੇ ਦੇ ਨਾਲ ਟਾਇਲਟ, ਟੈਸਟ ਪਾਸ ਰੂਮ ਅਤੇ ਵਧੀਆ ਬੈਠਕ ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡਾਇਨਿੰਗ ਏਰੀਆ, ਜਿਮ ਅਤੇ ਹੋਰ ਕਈ ਆਧੁਨਿਕ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਾਹਰੀ ਹਿੱਸੇ ਵਿੱਚ ਵੀ ਸੁੰਦਰਤਾ ਲਈ ਫੁੱਲ-ਬੂਟੇ ਅਤੇ ਹਰਿਆਵਲੀ ਵਿਕਸਿਤ ਕੀਤੀ ਜਾਵੇਗੀ, ਤਾਂ ਜੋ ਨਰਸਿੰਗ ਸਟਾਫ ਨੂੰ ਵਧੀਆ ਮਾਹੌਲ ਮਿਲ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਰਸਾਂ ਦਿਨ-ਰਾਤ ਮਰੀਜ਼ਾਂ ਦੀ ਸੇਵਾ ਵਿੱਚ ਜੁਟੀਆਂ ਰਹਿੰਦੀਆਂ ਹਨ ਅਤੇ ਸਰਕਾਰ ਉਨ੍ਹਾਂ ਦੀ ਸਹੂਲਤ ਅਤੇ ਸਨਮਾਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ, ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਸ਼ੁਕਰਾਨਾ ਯਾਤਰਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਦਿਨ ਕਛਾਣਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਮੁੱਖ ਮੰਤਰੀ ਮਾਨ ਵੀ ਪਹੁੰਚਣਗੇ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਵਿਰੋਧੀ ਧਿਰ ‘ਤੇ ਹਮਲਾ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ, ਨਹਿਰਾਂ ਦਾ ਪਾਣੀ ਖੇਤਾਂ ਤੱਕ ਪਹੁੰਚਾਇਆ, ਮਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਦਿੱਤੀਆਂ ਅਤੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਫਿਰਕਾਪ੍ਰਸਤੀ ਦੀ ਰਾਜਨੀਤੀ ਕਾਮਯਾਬ ਨਹੀਂ ਹੋਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਜਾਂਚ ਐਸਜੀਪੀਸੀ ਅੱਗੇ ਪੇਸ਼ ਹੋ ਕੇ ਆਪਣੇ ਸਵਾਲਾਂ ਦੇ ਜਵਾਬ ਦੇਣਗੇ।