
ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਮੁਖ ਮੰਤਰੀ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਲੋਕਾਂ ਨੂੰ ਬੇਵਕੂਫ ਬਣਾਉਣ ਖਾਤਰ ਇਹ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਨਵੇਂ ਕਾਨੂੰਨ ਨਾਲ ਪਹਿਲਾਂ ਹੋਈਆਂ ਬੇਅਦਬੀਆਂ ਦੇ ਮਾਮਲਿਆਂ ਵਿਚ ਇਨਸਾਫ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਰਾਹੀਂ ਬੇਅਦਬੀਆਂ ਕੇਸਾਂ ਦੇ ਇਨਸਾਫ ਦੇਣ ਦੀ ਗੱਲ ਕਹੀ ਸੀ ਪਰ ਵਿਧਾਇਕ ਬਣਨ ਬਾਅਦ ਵਿਜੇ ਪ੍ਰਤਾਪ ਨੂੰ ਜਲੀਲ ਕਰ ਕੇ ਖੁੰਝੇ ਲਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਤ ਇਹ ਹੈ ਕਿ ਪਹਿਲਾਂ ਚੱਲ ਰਹੇ ਕੇਸ ਵੀ ਪੰਜਾਬ ਵਿਚੋਂ ਬਾਹਰ ਚਲੇ ਗਏ ਹਨ, ਜਿਸ ਦਾ ਸਰਕਾਰ ਵਿਰੋਧ ਨਹੀਂ ਕਰ ਸਕੀ।

