ਪੰਜਾਬ ਜਲਾਲਾਬਾਦ ਨੂੰ ਜਲਦ ਮਿਲੇਗਾ ਨਵਾਂ ਪ੍ਰਾਇਮਰੀ ਹੈੱਲਥ ਸੈਂਟਰ/ ਵਿਧਾਇਕ ਗੋਲਡੀ ਕੰਬੋਜ਼ ਨੇ ਰੱਖਿਆ ਨੀਂਹ ਪੱਥਰ/ ਪੁਰਾਣੇ ਸਿਵਲ ਹਸਪਤਾਲ ਦੀ ਥਾਂ ’ਤੇ ਹੋਵੇਗੀ ਉਸਾਰੀ By admin - May 9, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੁਰਾਣੇ ਸਿਵਲ ਹਸਪਤਾਲ ਦੀ ਥਾਂ ਨਵਾਂ ਪ੍ਰਾਇਮਰੀ ਹੈੱਲਥ ਸੈਂਟਰ ਬਣਾਉਣ ਦਾ ਫੈਸਲਾ ਕੀਤਾ ਹੈ। ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਵਿਧਾਇਕ ਗੋਲਡੀ ਕੰਬੋਜ ਵੱਲੋਂ ਰੱਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ ਤੇ ਅੱਜ ਦਾ ਦਿਨ ਜਲਾਲਾਬਾਦ ਵਾਸੀਆਂ ਲਈ ਖੁਸ਼ਖਬਰੀ ਦਾ ਦਿਨ ਹੈ ਜੋ ਪੰਜਾਬ ਸਰਕਾਰ ਵੱਲੋਂ ਪੁਰਾਣਾ ਸਿਵਲ ਹਸਪਤਾਲ ਦੀ ਥਾਂ ਤੇ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਪੁਰਾਣ ਸਿਵਲ ਹਸਪਤਾਲ 13-14 ਸਾਲਾਂ ਤੋਂ ਬੰਦ ਪਿਆ ਸੀ ਤੇ ਪਹਿਲੀਆਂ ਸਰਕਾਰਾਂ ਨੇ ਵੀ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰ ਬਣਦਿਆਂ ਸਾਰ ਹੀ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਤੇ ਪਿੰਡਾਂ ਵਿੱਚ ਆਮ ਆਦਮੀ ਕਲੀਨਕ ਬਣਾਏ ਤਾਂ ਜੋ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਸਾਰੀਆਂ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਨਾਲ ਨਵੇਂ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਮਰੀਜ਼ ਨੂੰ ਇਲਾਜ ਕਰਵਾਉਣ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਅਤੇ ਦੂਸਰੇ ਸ਼ਹਿਰਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਨੋਰਥ ਪੰਜਾਬ ਨੂੰ ਰੰਗਲਾ ਤੇ ਸਿਹਤਮੰਦ ਬਣਾਉਣਾ ਹੈ ਤੇ ਇਸੇ ਤਹਿਤ ਹੀ ਜਿੱਥੇ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਨਵੇਂ ਹਸਪਤਾਲ ਆਧੁਨਿਕ ਤਕਨੀਕਾਂ ਨਾਲ ਲੈੱਸ ਕਰਕੇ ਬਣਵਾ ਰਹੀ ਹੈ ਤਾਂ ਜੋ ਲੋਕ ਮੁਫ਼ਤ ਵਿੱਚ ਆਪਣਾ ਇਲਾਜ ਕਰਵਾ ਸਕਣ।