ਪੰਜਾਬ ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ/ ਆਡੀ ਕਾਰ ਤੇ 1 ਕਿਲੋ ਅਫੀਮ ਸਮੇਤ 4 ਕਾਬੂ/ ਬਿਲਾਸਪੁਰ ਪੁਲ ਹੇਠਾਂ ਨਾਕੇਬੰਦੀ ਦੌਰਾਨ ਮਿਲੀ ਕਾਮਯਾਬੀ By admin - May 9, 2026 0 1 Facebook Twitter Pinterest WhatsApp ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਆਡੀ ਕਾਰ ਵਿੱਚੋਂ 1 ਕਿਲੋ ਅਫੀਮ ਬਰਾਮਦ ਕਰਕੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਬਿਲਾਸਪੁਰ ਪੁਲ ਹੇਠਾਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਕਾਲੇ ਰੰਗ ਦੀ ਆਡੀ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 1 ਕਿਲੋ ਅਫੀਮ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਸਵਾਰ 4 ਲੋਕਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲੁਧਿਆਣਾ ਅਤੇ ਬਰਨਾਲਾ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੀ ਗਈ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗਾ।