ਪੰਜਾਬ ਬਟਾਲਾ ਪੁਲਿਸ ਵੱਲੋਂ 300 ਗਰਾਮ ਹੈਰੋਇਨ ਸਮੇਤ ਦੋ ਕਾਬੂ/ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਹੋਈ ਬਰਾਮਦਗੀ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭੀ By admin - May 11, 2026 0 2 Facebook Twitter Pinterest WhatsApp ਬਟਾਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 300 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਬਾਰਡਰ ਉਤੇ ਵਸੇ ਪਿੰਡ ਵਿਖੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲੈਣ ਦੌਰਾਨ ਦੋਵਾਂ ਤੋਂ 300 ਗਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਮੁਲਜਮ ਸਰਹੱਦੀ ਪਿੰਡਾਂ ਤੋਂ ਨਸ਼ੇ ਦੀ ਖੇਪ ਲਿਆ ਕੇ ਬਟਾਲਾ ਵਿਖੇ ਸਪਲਾਈ ਕਰਦੇ ਸਨ। ਮੁਲਜਮਾਂ ਦੀ ਪਛਾਣ ਅਮਰਿੰਦਰ ਸਿੰਘ ਤੇ ਜੁਵਰਾਜ ਸਿੰਘ, ਵਾਸੀ ਪਿੰਡ ਚੀਕਾ ਭਕਨਾ ਵਜੋਂ ਹੋਈ ਹੈ। ਫੜੇ ਗਏ ਮੁਲਜਮਾਂ ਦੀ ਉਮਰ 19 ਤੋਂ 20 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।