ਪੰਜਾਬ ਭਾਜਪਾ ਦੇ ਹੋਏ ਮੁੱਖ ਮੰਤਰੀ ਮਾਨ ਦੇ ਭਰਾ ਗਿਆਨ ਸਿੰਘ ਮਾਨ/ਸੁਨੀਲ ਜਾਖੜ ਨੇ ਕੀਤਾ ਸਵਾਗਤ By admin - May 11, 2026 0 2 Facebook Twitter Pinterest WhatsApp ਮੁੱਖ ਮੰਤਰ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿਚ ਆਉਣ ਉਤੇ ਜੀ ਆਇਆ ਕਹਿੰਦਿਆਂ ਉਨ੍ਹਾਂ ਦੇ ਪਾਰਟੀ ਵਿਚ ਆਉਣ ਨੂੰ ਪਾਰਟੀ ਲਈ ਸ਼ੁਭ ਸੰਕੇਤ ਦੱਸਿਆ। ਇਸ ਮੌਕੇ ਬਰਨਾਲਾ ਤੋਂ ਬਲਵਿੰਦਰ ਸਿੰਘ ਨੇ ਵੀ ਭਾਜਪਾ ਪੱਲਾ ਫੜ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗਿਆਨ ਸਿੰਘ ਮਾਨ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ। ਦੱਸਣਯੋਗ ਹੈ ਕਿ ਗਿਆਨ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਜਨਤਕ ਤੌਰ ਤੇ ਪੰਜਾਬ ਸਰਕਾਰ ਦੇ ਕੰਮ ਕਾਜ ਉਤੇ ਕੀਤੂ-ਪ੍ਰੰਤੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੀ ਸਰਕਾਰ ਦੀ ਆਲੋਚਨਾ ਕੀਤੀ ਸੀ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਗਿਆਨ ਸਿੰਘ ਮਾਨ ਨੇ ਆਪਣੀ ਭਾਜਪਾ ਵਿਚ ਸ਼ਮੂਲੀਅਤ ਲਈ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ ਹੈ। ਸੂਤਰਾਂ ਅਨੁਸਾਰ ਮਾਨ ਦੀ ਮਾਂ ਅਤੇ ਉਸ ਦੇ ਚਚੇਰੇ ਭਰਾ ਦੀ ਮਾਂ ਆਪਸ ਵਿੱਚ ਸਕੀਆਂ ਭੈਣਾਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ।