ਰੋਪੜ ਦੇ ਨੂਰਪੁਰ ਬੇਦੀ ’ਚ ਨੌਜਵਾਨ ਦਾ ਕਤਲ/ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
1

ਰੋਪੜ ਅਧੀਨ ਆਉਂਦੇ ਨੂਰਪੁਰ ਬੇਦੀ ਵਿਖੇ ਨੌਜਵਾਨ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਕਤਲ ਦੀ ਵਜ੍ਹਾ ਪੁਰਾਣੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਹਰਮੋਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਅਤੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਰਮੋਲ ਸਿੰਘ ਆਪਣੇ ਇਕ ਸਾਥੀ ਨਾਲ ਆਜਮਪਰ ਵਿਖੇ ਸਮਾਨ ਲੈ ਕੇ ਆ ਰਿਹਾ ਸੀ ਕਿ ਕੁੱਝ ਲੋਕਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here