ਜਲੰਧਰ ’ਚ ਰੇਲ ਹੇਠਾਂ ਆਉਣ ਕਾਰਨ ਔਰਤ ਦੀ ਮੌਤ/ ਬੱਚੇ ਸਮੇਤ ਰੇਲ ਲਾਈਨ ਪਾਰ ਕਰਨ ਦੌਰਾਨ ਹਾਦਸਾ/ ਔਰਤ ਦੀ ਮੌਤ, ਬੱਚੇ ਦਾ ਬਚਾਅ, ਪੁਲਿਸ ਕਰ ਰਹੀ ਜਾਂਚ

0
1

 

ਜਲੰਧਰ ਕੈਂਟ ਰੇਲਵੇ ਸਟੇਸ਼ਨ ਨੇੜਲੇ ਦਕੋਹਾ ਫਾਟਕ ‘ਤੇ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਔਰਤ ਦੀ ਟ੍ਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਔਰਤ ਬੱਚੇ ਸਮੇਤ ਰੇਲਵੇ ਲਾਈਨ ਪਾਰ ਕਰ ਰਹੀ ਸੀ ਕਿ ਅਚਾਨਕ ਆਈ ਟਰੇਨ ਦੀ ਲਪੇਟ ਵਿਚ ਆ ਗਈ। ਇਸ  ਹਾਦਸੇ ਵਿਚ ਬੱਚੇ ਦਾ ਬਾਲ ਬਾਲ ਬਚਾਅ ਹੋ ਗਿਆ ਜਦਕਿ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ।
ਮੌਕੇ ਤੇ ਮੌਜੂਦ ਲੋਕਾਂ ਨੇ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ ਮ੍ਰਿਤਕਾ ਦਾ ਚਿਹਰਾ ਬੂਰੀ ਤਰ੍ਹਾਂ ਖਰਾਬ ਹੋ ਗਿਆ। ਮ੍ਰਿਤਕ ਕੋਲੋਂ ਕੋਈ ਦਸਤਾਵੇਜ਼ ਪ੍ਰਾਪਤ ਨਹੀਂ ਹੋਇਆ, ਜਿਸ ਦੇ ਚਲਦਿਆਂ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕ ਤੇ ਪਹੁੰਚੀ ਜੀ.ਆਰ.ਪੀ. ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕਾ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here