ਨੰਗਲ ’ਚ ਬਿਜਲੀ ਦੀ ਦੁਕਾਨ ਨੂੰ ਭਿਆਨਕ ਅੱਗ/ ਲੱਖਾਂ ਦਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ

0
1

ਨੰਗਲ ਦੇ ਭਨੂਪਲੀ ਬਾਜ਼ਾਰ ਵਿੱਚ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਕ ਇਲੈਕਟਰੀਕਲ ਅਤੇ ਇਲੈਕਟ੍ਰੋਨਿਕ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜੀ ਨਾਲ ਫੈਲੀ ਕਿ ਇਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ ਅਤੇ ਨੇੜਲੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਮੌਕੇ ਤੇ ਮੌਜੂਦਾ ਲੋਕਾਂ ਨੇ ਖੁਦ ਬੁਝਾਉਣ ਦੀ ਕੋਸ਼ਿਸ਼ ਦੇ ਨਾਲ ਨਾਲ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਘਟਨਾ ਤੋਂ ਬਾਅਦ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀ ਤੁਰੰਤ ਕਾਰਵਾਈ ਕਾਰਨ ਨਾਲ ਲਗਦੀਆਂ ਕਈ ਦੁਕਾਨਾਂ ਦਾ ਬਚਾਅ ਹੋ ਗਿਆ ਹੈ।
ਅੱਗ ਕਾਰਨ ਜਾਂਦਲੇ ਦੇ ਰਹਿਣ ਵਾਲੇ ਯੋਗੇਸ਼ ਦੀ ਇਲੈਕਟਰੀਕਲ ਅਤੇ ਇਲੈਕਟ੍ਰੋਨਿਕ ਦੀ ਦੁਕਾਨ ਸਮੇਤ ਕਰੀਬ ਤਿੰਨ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਇਸ ਘਟਨਾ ਕਾਰਨ ਦੁਕਾਨਦਾਰਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਦੁਕਾਨਾਂ ਵਿੱਚ ਪਿਆ ਸਾਰਾ ਸਮਾਨ, ਇਲੈਕਟ੍ਰੋਨਿਕ ਉਪਕਰਣ ਅਤੇ ਹੋਰ ਕੀਮਤੀ ਸਾਮਾਨ ਅੱਗ ਦੀ ਭੇਟ ਚੜ੍ਹ ਗਿਆ।
ਦੁਕਾਨਦਾਰਾਂ ਦੇ ਦੱਸਣ ਮੁਤਾਬਕ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਨ੍ਹਾਂ ਨੂੰ ਸਮਾਨ ਬਾਹਰ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ। ਇਲਾਕੇ ਵਿੱਚ ਕਾਫੀ ਦੇਰ ਤੱਕ ਧੂੰਆਂ ਛਾਇਆ ਰਿਹਾ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਢਲੀ ਜਾਂਚ ਮੁਤਾਬਕ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਮੰਨੀ ਜਾ ਰਹੀ ਹੈ।

LEAVE A REPLY

Please enter your comment!
Please enter your name here