ਸੀਬੀਆਈ ਰੇਡ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਪ੍ਰਤੀਕਰਮ/ ਵਿਜੀਲੈਂਸ ਦਫਤਰ ਅੰਦਰ ਭ੍ਰਿਸ਼ਟਾਚਾਰ ਦੇ ਇਲਜ਼ਾਮ/ ਵਿਜੀਲੈਂਸ ਮੁਖੀਆਂ ਦੀ ਵਾਰ ਵਾਰ ਬਦਲੀ ’ਤੇ ਪ੍ਰਗਟਾਇਆ ਸ਼ੱਕ

0
1

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੋਹਾਲੀ ਦੇ ਵਿਜੀਲੈਂਸ ਦਫਤਰ ਉਤੇ ਸੀਬੀਆਈ ਰੇਡ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਿਕਰਮ ਮਜੀਠੀਆ ਨੇ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿਚੋਂ ਪੈਦਾ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਵੱਲੋਂ ਭ੍ਰਿਸ਼ਟਾਚਾਰ ਦੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਦੀ ਦੁਰਵਰਤੋਂ ਕੀਤੀ ਜਾ ਰਹੀ ਸੀ, ਜਿਸ ਦੇ ਚਲਦਿਆਂ ਸੀਬੀਆਈ ਨੇ ਰੇਡ ਕੀਤੀ ਹੈ।

ਬਿਕਰਮ ਮਜੀਠੀਆ ਨੇ ਅੱਗੇ ਕਿਹਾ ਕਿ ਪਹਿਲਾਂ ਤੋਂ ਹੀ ਉਹ ਦਾਅਵਾ ਕਰਦੇ ਆ ਰਹੇ ਸਨ ਕਿ ਵਿਜੀਲੈਂਸ ਦਾ ਇਸਤੇਮਾਲ ਸਿਰਫ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨਾਲ ਜੁੜੇ ਅਧਿਕਾਰੀਆਂ ਦੇ ਖ਼ਿਲਾਫ਼ ਪਹਿਲਾਂ ਤੋਂ ਕਈ ਸ਼ਿਕਾਇਤਾਂ ਚੱਲ ਰਹੀਆਂ ਸਨ ਅਤੇ ਹੁਣ ਛਾਪੇਮਾਰੀ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਵਿਭਾਗ ਦੇ ਅੰਦਰ ਵੱਡੇ ਪੱਧਰ ‘ਤੇ ਗੜਬੜ ਚੱਲ ਰਹੀ ਸੀ।

ਮਜੀਠੀਆ ਦੋਸ਼ ਲਗਾਇਆ ਕਿ ਵਿਜੀਲੈਂਸ ਵਿਭਾਗ ‘ਚ ਤਾਇਨਾਤੀਆਂ ਅਤੇ ਅਧਿਕਾਰੀਆਂ ਦੀ ਚੋਣ ਸਿਆਸੀ ਦਖ਼ਲ ਨਾਲ ਹੋਈ ਅਤੇ ਹੁਣ ਉਹੀ ਅਧਿਕਾਰੀ ਵਿਵਾਦਾਂ ‘ਚ ਘਿਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਦੇ ਕਈ ਅਧਿਕਾਰੀਆਂ ਖ਼ਾਸ ਕਰਕੇ ਡੀ. ਆਈ. ਜੀ. ਪੱਧਰ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਾਰੇ ਕੇਸਾਂ ਦੀ ਨਿਰਪੱਖ ਜਾਂਚ ਹੋਵੇ ਤਾਂ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਜੇਕਰ ਸੀ. ਬੀ. ਆਈ. ਨੇ ਨਿਰਪੱਖ ਢੰਗ ਨਾਲ ਜਾਂਚ ਕੀਤੀ ਤਾਂ ਆਉਣ ਵਾਲੇ ਦਿਨਾਂ ‘ਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

LEAVE A REPLY

Please enter your comment!
Please enter your name here