ਨੰਗਲ ਦੇ ਧਾਰਮਕ ਸਥਾਨਾਂ ’ਚ ਨਤਮਸਤਕ ਹੋਏ ਹਰਜੋਤ ਬੈਂਸ/ ਸਥਾਨਕ ਸਰਕਾਰਾਂ ਵਿਭਾਗ ਮਿਲਣ ਲਈ ਕੀਤਾ ਸ਼ੁਕਰਾਨਾ/ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਦਾ ਧੰਨਵਾਦ

0
1

 

ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਨੰਗਲ ਸਥਿਤ ਧਾਰਮਕ ਸਥਾਨਾਂ ਦੀ ਯਾਤਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਨੰਗਲ ਵਿਖੇ ਸਥਿਤ ਲਕਸ਼ਮੀ ਨਿਰਾਇਣ ਮੰਦਰ ਤੇ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਮੱਥਾ ਟੇਕ ਕੇ ਮਿਲੀ ਜ਼ਿੰਮੇਵਾਰੀ ਲਈ ਸ਼ੁਕਰਾਨਾ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਹਨਾਂ ਨੂੰ ਸਥਾਨਕ ਸਰਕਾਰਾਂ ਮਹਿਕਮੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਅੱਜ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਇਤਿਹਾਸਿਕ ਅਸਥਾਨ ਗੁਰਦੁਆਰਾ ਘਾਟ ਸਾਹਿਬ ਦੇ ਲਕਸ਼ਮੀ ਨਰਾਇਣ ਮੰਦਿਰ ਵਿਖੇ ਨਤਮਸਤਕ ਹੋਏ ਨੇ ਤੇ ਅਰਦਾਸ ਕੀਤੀ ਹੈ ਕਿ ਉਹਨਾਂ ਨੂੰ ਮਿਲੇ ਨਵੇਂ ਵਿਭਾਗ ਤੇ ਸਿੱਖਿਆ ਵਿਭਾਗ ਦੀ ਜਿੰਮੇਵਾਰੀ ਹੋ ਇਮਾਨਦਾਰੀ ਤੇ ਆਨੰਦ ਨਿਭਾਅ ਸਕਣ।

LEAVE A REPLY

Please enter your comment!
Please enter your name here