ਕਪੂਰਥਲਾ ਦੇ ਬੇਗੋਬਾਲ ਬਾਜ਼ਾਰ ਨੌਜਵਾਨ ਦਾ ਕਤਲ/ ਆਪਸੀ ਤਕਰਾਰ ਬਣੀ ਕਤਲ ਦੀ ਵਜ੍ਹਾ/ ਤੇਜ਼ਧਾਰ ਹਥਿਆਰ ਨਾਲ ਹਮਲੇ ਕਾਰਨ ਹੋਈ ਮੌਤ

0
1

ਕਪੂਰਥਲਾ ਦੇ ਬੇਗੋਵਾਲ ਬਾਜ਼ਾਰ ’ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ ਦੋ ਨੌਜਵਾਨਾਂ ਵਿਚਾਲੇ ਆਪਸੀ ਤਕਰਾਰ ਖੂਨੀ ਰੂਪ ਧਾਰਨ ਕਰ ਗਈ ਅਤੇ ਇਕ ਨੌਜਵਾਨ ਨੇ ਦੂਜੇ ਨੌਜਵਾਨ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ  ਬੇਗੋਵਾਲ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਪਰ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here