ਪੰਜਾਬ ਦੇ ਆਰਮੀ ਸਕੂਲਾਂ ’ਚ ਸੰਸਕ੍ਰਿਤ ਨੂੰ ਪਹਿਲ ਦਾ ਮਾਮਲਾ/ ਸਾਬਕਾ ਜਥੇਦਾਰ ਗਿ. ਰਘਬੀਰ ਸਿੰਘ ਨੇ ਵੀ ਚੁੱਕੇ ਸਵਾਲ/ ਮਾਪਿਆਂ ਨੂੰ ਸਹਿਮਤੀ ਨਾ ਦੇਣ ਦੀ ਅਪੀਲ

0
1

ਪੰਜਾਬ ਦੇ ਆਰਮੀ ਸਕੂਲਾਂ ਅੰਦਰ ਪੰਜਾਬੀ ਦੀ ਥਾਂ ਸੰਸਕ੍ਰਿਤ ਨੂੰ ਪਹਿਲ ਦਾ ਮੁੱਦਾ ਗਰਮਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੇਂਦਰ ਦੀ ਇਸ ਪਹਿਲ ਦੀ ਮੁਖਾਲਫਿਤ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਗਿ. ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਆਰਮੀ ਸਕੂਲਾਂ ਅੰਦਰ ਮਾਪਿਆਂ ਤੋਂ ਬੱਚਿਆਂ ਨੂੰ ਪੰਜਾਬੀ ਦੀ ਥਾਂ ਸੰਸਕ੍ਰਿਤ ਨੂੰ ਲਾਜ਼ਮੀ ਭਾਸ਼ਾ ਪੜਣ ਲਈ ਦਸਤਖਤ ਕਰਵਾਏ ਜਾ ਰਹੇ ਨੇ ਜੋ ਅਤੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰੀ ਸਿੱਖਿਆ ਮੰਤਰੀ ਅਤੇ ਰੱਖਿਆ ਮੰਤਰੀ ਵੱਲ ਪੱਤਰ ਲਿਖ ਕੇ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਤੇ ਸੰਸਥਾਵਾਂ ਨੂੰ ਪੰਜਾਬੀ ਮਾਂ ਬੋਲੀ ਦੇ ਹੱਕ ਵਿਚ ਅੱਗ ਆਉਣ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਉਤੇ ਫੈਸਲਾ ਬਦਲਣ ਲਈ ਦਬਾਅ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here