ਪਟਿਆਲਾ ’ਚ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ/ ਲਾਅ ਯੂਨੀਵਰਸਿਟੀ ਸਾਹਮਣੇ ਦੀ ਘਟਨਾ/ ਕਾਰ ਸਵਾਰ ਦੋ ਨੌਜਵਾਨਾਂ ਦੀ ਮੁਸ਼ਕਲ ਨਾਲ ਬਚੀ ਜਾਨ

0
1

ਪਟਿਆਲਾ ਦੀ ਲਾਅ ਯੂਨੀਵਰਸਿਟੀ ਦੇ ਸਾਹਮਣੇ ਰਾਤ 12.00 ਵਜੇ ਇੱਕ ਕਾਰ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਪਟਿਆਲਾ ਵੱਲ ਆ ਰਹੇ ਸਨ ਕਿ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਦੋਵੇਂ ਸਵਾਰਾਂ ਨੂੰ ਸਮਾਂ ਰਹਿੰਦੇ ਬਾਹਰ ਕੱਢ ਲਿਆ। ਪ੍ਰਤੱਖਦਰਸ਼ੀਆਂ ਮੁਤਾਬਕ ਕਾਰ ਕਾਫੀ ਤੇਜ਼ ਰਫਤਾਰ ਸੀ, ਜਿਸ ਕਾਰਨ ਹਾਦਸਾ ਵਾਪਰਿਆ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਕਾਰ ਸੜ ਕੇ ਸੁਆਹ ਹੋ ਚੁੱਕੀ ਸੀ।

LEAVE A REPLY

Please enter your comment!
Please enter your name here