ਪੰਜਾਬ ਲਹਿਰਾਗਾਗਾ ’ਚ ਸਫਾਈ ਸੇਵਕਾਂ ਦਾ ਪ੍ਰਦਰਸ਼ਨ/ ‘ਬਰਤਨ ਖੜਕਾ’ ਕੇ ਕੀਤੀ ਨਾਅਰੇਬਾਜ਼ੀ/ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ By admin - May 14, 2026 0 1 Facebook Twitter Pinterest WhatsApp ਲਹਿਰਾਗਾਗਾ ਵਿਖੇ 8 ਦਿਨਾਂ ਤੋਂ ਧਰਨੇ ਤੇ ਬੈਠੇ ਸਫਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ ਸਫਾਈ ਸੇਵਕਾਂ ਨੇ ਬਰਤਨ ਖੜਕਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇੱਥੇ ਹੱਥਾਂ ਵਿਚ ਥਾਲੀਆਂ ਚਮਚੇ ਲੈ ਕੇ ਬਰਤਨ ਖੜਕਾ ਰਹੇ ਸਫਾਈ ਸੇਵਕਾਂ ਦਾ ਕਹਿਣਾ ਸੀ ਕਿ ਉਹ 8 ਦਿਨਾਂ ਤੋਂ ਹੜਤਾਲ ਤੇ ਹਰ ਪਰ ਸਰਕਾਰ ਦੇ ਕੰਨਾਂ ਤੇ ਜੂੰਅ ਨਹੀਂ ਸਰਕੀ, ਜਿਸ ਦੇ ਚਲਦਿਆਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹਨ। ਇਸੇ ਦੌਰਾਨ ਸਫਾਈ ਸੇਵਕਾਂ ਦੇ ਧਰਨੇ ਵਿਚ ਪਹੁੰਚੇ ਅਕਾਲੀ ਆਗੂ ਗਗਨਦੀਪ ਸਿੰਘ ਨੇ ਵੀ ਮੰਗਾਂ ਨਾਲ ਸਹਿਮਤੀ ਜਾਹਰ ਕਰਦਿਆਂ ਸਰਕਾਰ ਤੋਂ ਮੰਗਾਂ ਮੰਨਣ ਦੀ ਮੰਗ ਕੀਤੀ ਹੈ। ਸਫਾਈ ਸੇਵਕਾਂ ਨੇ ਮੰਗਾਂ ਨਾ ਮੰਨੇ ਜਾਣ ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ। ਅੱਜ ਕੀਤੇ ਗਏ ਪ੍ਰਦਰਸ਼ਨ ਦੌਰਾਨ ਲਹਿਰਾਗਾਗਾ ਦੀਆਂ ਸੜਕਾਂ ਬਰਤਨਾਂ ਦੀ ਖੜਕਾਹਟ ਅਤੇ ਸਰਕਾਰ ਵਿਰੋਧੀ ਨਾਅਰਿਆਂ ਨਾਲ ਗੂੰਜ ਉੱਠੀਆਂ। ਸਫਾਈ ਸੇਵਕ ਯੂਨੀਅਨ ਦੇ ਦੱਸਣ ਮੁਤਾਬਕ ਇਹ ਵਿਲੱਖਣ ਪ੍ਰਦਰਸ਼ਨ ਦਾ ਮਕਸਦ ਸੁੱਤੀ ਹੋਈ ਪੰਜਾਬ ਸਰਕਾਰ ਨੂੰ ਜਗਾਉਣਾ ਸੀ। ਸਫਾਈ ਸੇਵਕਾਂ ਦੇ ਇਸ ਸੰਘਰਸ਼ ਨੂੰ ਵੱਖ-ਵੱਖ ਜਥੇਬੰਦੀਆਂ ਦਾ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾ ਦੇ ਇੰਚਾਰਜ ਗਗਨਦੀਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਸਰਕਾਰ ਦੀ ਨਿਖੇਧੀ ਕੀਤੀ। ਮੁਲਾਜਮ ਆਗੂਆਂ ਦਾ ਕਹਿਣਾ ਹੈ ਕਿ “ਸਾਡਾ ਧਰਨਾ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਸਾਡੀ ਸਾਰ ਨਹੀਂ ਲਈ। ਨਾ ਹੀ ਕੋਈ ਗੱਲਬਾਤ ਕੀਤੀ ਗਈ ਹੈ। ਅੱਜ ਅਸੀਂ ਬਰਤਨ ਖੜਕਾ ਕੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਾਂ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਸਾਡੀ ਆਵਾਜ਼ ਪਹੁੰਚ ਸਕੇ। ਜੇਕਰ ਹੁਣ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।