ਪੰਜਾਬ ਖਜਾਨਾ ਮੰਤਰੀ ਹਰਪਾਲ ਚੀਮਾ ਦਾ ਭਾਜਪਾ ’ਤੇ ਵੱਡਾ ਸ਼ਬਦੀ ਹਮਲਾ/ ਸੂਬਿਆਂ ’ਚ ਕਰਾਈਮ ਰੇਟ ਦੇ ਹਵਾਲੇ ਨਾਲ ਸਾਧੇ ਨਿਸ਼ਾਨੇ/ ਵੱਧ ਕਰਾਈਮ ਰੇਟ ਨੂੰ ਲੈ ਕੇ ਚੁੱਕੇ ਸਵਾਲ By admin - May 14, 2026 0 2 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬਿਆਂ ਅੰਦਰ ਕਰਾਈਮ ਰੇਟ ਨੂੰ ਲੈ ਕੇ ਭਾਜਪਾ ਨੂੰ ਘੇਰਿਆ ਹੈ। ਕੇਂਦਰੀ ਏਜੰਸੀ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰੀ ਏਜੰਸੀ ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਜਪਾ ਸ਼ਾਸਤ ਰਾਜਾਂ ਅੰਦਰ ਕਰਾਈਮ ਰੇਟ ਕਾਫੀ ਜ਼ਿਆਦਾ ਹੈ ਜਦਕਿ ਪੰਜਾਬ ਵਿਚ ਹਾਲਾਤ ਕਾਫੀ ਸੁਖਾਵੇਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇਸ਼ ਦੀ ਸਿਟੀ ਬਿਊਟੀਫੁੱਲ ਵਜੋਂ ਜਾਣਿਆਂ ਜਾਂਦਾ ਸੀ ਪਰ ਇੱਥੇ ਭਾਜਪਾ ਦੇ ਰਾਜ ਕਾਰਨ ਕਰਾਈਮ ਰੇਟ ਵੱਧ ਕਿਹਾ ਹੈ। ਇਸੇ ਤਰ੍ਹਾਂ ਦਿੱਲੀ, ਹਰਿਆਣਾ ਤੇ ਗੁਜਰਾਤ ਸਮੇਤ ਭਾਜਪਾ ਸਾਸਤ ਹੋਰ ਬਹੁਤ ਸਾਰੇ ਸੂਬਿਆਂ ਅੰਤਰ ਕਰਾਈਮ ਰੇਟ ਪੰਜਾਬ ਨਾਲੋਂ ਵੱਧ ਹੈ। ਖਜਾਨਾ ਮੰਤਰੀ ਚੀਮਾ ਨੇ ਕਿਹਾ ਕਿ ਜਿਸ ਚੰਡੀਗੜ੍ਹ ਨੂੰ ਆਪਣੀ ਸ਼ਾਂਤੀ ਅਤੇ ਸੁੰਦਰਤਾ ਕਾਰਨ ਸਿਟੀ ਬਿਊਟੀਫੁਲ ਵਜੋਂ ਜਾਣਿਆ ਜਾਂਦਾ ਸੀ, ਅੱਜ ਉੱਥੇ ਅਪਰਾਧੀਆਂ ਦੇ ਮਨਾਂ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿੱਚ ਲਗਾਤਾਰ ਹੋ ਰਹੇ ਕਤਲ ਅਤੇ ਗੈਂਗਸਟਰਾਂ ਦੀਆਂ ਸਰਗਰਮੀਆਂ ਨੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਸਿੱਧਾ ਕੇਂਦਰ ਦੇ ਅਧੀਨ ਹੈ ਅਤੇ ਉੱਥੇ ਭਾਜਪਾ ਦਾ ਪੂਰਾ ਕੰਟਰੋਲ ਹੈ, ਪਰ ਅਜਿਹਾ ਲੱਗਦਾ ਹੈ ਕਿ ਉਹ ਜਾਣਬੁੱਝ ਕੇ ਗੈਂਗਸਟਰਵਾਦ ਨੂੰ ਵਧਣ-ਫੁੱਲਣ ਦੇ ਰਹੇ ਹਨ। ਆਪਣੀ ਸਰਕਾਰ ਦੀ ਪਿੱਠ ਥਾਪੜਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਰੋਜ਼ਾਨਾ ਵੱਡੇ ਅਪਰਾਧੀਆਂ ਨੂੰ ਫੜ ਰਹੀ ਹੈ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਤੋੜ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੰਜਾਬ ਵਿੱਚ ਸਖ਼ਤੀ ਹੋ ਰਹੀ ਹੈ ਤਾਂ ਚੰਡੀਗੜ੍ਹ ਪ੍ਰਸ਼ਾਸਨ ਅਪਰਾਧੀਆਂ ਨੂੰ ਰੋਕਣ ਵਿੱਚ ਨਾਕਾਮ ਕਿਉਂ ਸਾਬਿਤ ਹੋ ਰਿਹਾ ਹੈ? ਕੇਂਦਰ ਸਰਕਾਰ ਨੂੰ ਨਿਸ਼ਾਨੇ ਉਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਰੁੱਝੀ ਹੋਈ ਹੈ, ਜਦਕਿ ਆਮ ਲੋਕਾਂ ਦੀ ਸੁਰੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵੰਡਪਾਊ ਤੇ ਭੜਕਾਊਂ ਨੀਤੀਆਂ ਕਾਰਨ ਭਾਜਪਾ ਸ਼ਾਸ਼ਤ ਸੂਬਿਆਂ ਅੰਦਰ ਕਰਾਈਮ ਵੱਧ ਰਿਹਾ ਹੈ, ਜਦਕਿ ਇਸ ਦਾ ਸਾਰਾ ਜ਼ੋਰ ਵਿਰੋਧੀ ਪਾਰਟੀ ਦੀਆਂ ਸਰਕਾਰਾਂ ਨੂੰ ਦਬਾਉਣ ਅਤੇ ਖਤਮ ਕਰਨ ਤੇ ਲੱਗਿਆ ਹੋਇਆ ਹੈ।