ਗੁਰਦਾਸਪੁਰ ਦੇ ਨਿੱਜੀ ਸਕੂਲ ਪ੍ਰਿੰਸੀਪਲ ਦੇ ਗੰਭੀਰ ਇਲਜ਼ਾਮ/ ਬੱਚੇ ਨਾਲ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼/ ਪੁਲਿਸ ਤੇ ਚਾਇਲਡ ਹੈਲਪਲਾਈਨ ਨੂੰ ਦਿੱਤੀ ਸ਼ਿਕਾਇਤ

0
1

ਗੁਰਦਾਸਪੁਰ ਅਧੀਨ ਆਉਂਦੇ ਧਾਰੀਵਾਲ ਵਿਖੇ ਸਥਿਤ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਉਤੇ ਇਕ ਬੱਚੇ ਨਾਲ ਜਾਤੀਸੂਚਕ ਸ਼ਬਦ ਵਰਤਣ ਦੇ ਇਲਜਾਮ ਲੱਗੇ ਨੇ। ਬੱਚੇ ਦੇ ਪਿਤਾ ਨੇ ਪੁਲਿਸ ਅਤੇ ਚਾਇਲਡ ਹੈਲਪਲਾਈਨ ’ਤੇ ਸ਼ਿਕਾਇਤ ਦੇ ਕੇ ਪ੍ਰਿੰਸੀਪਲ ਖਿਲਾਫ ਕਾਰਵਾਈ ਮੰਗੀ ਹੈ। ਬੱਚੇ ਦੇ ਪਿਤਾ ਦੇ ਦੱਸਣ ਮੁਤਾਬਕ ਉਸਦਾ ਬੱਚਾ ਸੱਤਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਸਕੂਲ ਪ੍ਰਿੰਸੀਪਲ ਵੱਲੋਂ ਉਸ ਨੂੰ ਲਗਾਤਾਰ ਜਾਤੀ ਸੂਚਕ ਸ਼ਬਦ ਬੋਲ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਿਤਾ ਨੇ ਬੱਚੇ ਨਾਲ ਕੁੱਟਮਾਰ ਦੇ ਵੀ ਇਲਜਾਮ ਲਾਏ ਹਨ।
ਪਿਤਾ ਦਾ ਇਲਜਾਮ ਹੈ ਕਿ ਪ੍ਰਿੰਸੀਪਲ ਉਸ ਦੇ ਪਿੰਡ ਨਾਲ ਸਬੰਧਤ ਹੈ ਜੋ ਖਾਸ ਬਰਾਦਰੀ ਨਾਲ ਸਬੰਧਤ ਬੱਚੇ ਨੂੰ ਅੱਗੇ ਵਧਦੇ ਹੋਏ ਨਹੀਂ ਦੇਖ ਸਕਦੀ। ਧਾਰੀਵਾਲ ਥਾਣੇ ਦੇ ਐਸਐਚਓ ਪਰਮਿੰਦਰ ਸਿੰਘ ਨੇ ਤਾਂ ਬੱਚੇ ਦੇ ਪਿਤਾ ਵੱਲੋਂ ਕੀਤੀ ਸ਼ਿਕਾਇਤ ਦੀ ਪੁਸ਼ਟੀ ਕਰ ਦਿੱਤੀ ਹੈ ਪਰ ਮਾਮਲੇ ਵਿੱਚ  ਨਿਜੀ ਸਕੂਲ ਦੀ ਪ੍ਰਿੰਸੀਪਲ ਆਪਣਾ ਪੱਖ ਦੇਣ ਤੋਂ ਭੱਜਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਜਿਲਾ ਗੁਰਦਾਸਪੁਰ ਦੇ ਰਹਿਣ ਵਾਲੇ ਦਸੂਆ ਦੇ ਇੱਕ ਨਿਜੀ ਸਕੂਲ ਦੇ ਵਿਦਿਆਰਥੀ ਵੱਲੋਂ ਟੀਚਰਾਂ ਵੱਲੋਂ ਦਿੱਤੀ ਗਈ ਸਜ਼ਾ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਲਾਲ ਪਿੰਡ ਸੋਹਲ ਨੇ ਦੱਸਿਆ ਕਿ ਕਿ ਮੈਂ ਸਾਂਸੀ ਬਿਰਾਦਰੀ ਨਾਲ ਸੰਬੰਧ ਰੱਖਦਾ ਹਾਂ  ਅਤੇ ਮੇਰਾ ਬੱਚੇ ਨੂੰ ਸਕੂਲ ਦੀ ਪ੍ਰਿੰਸੀਪਲ ਜਾਣ ਬੁੱਝ ਕੇ ਪਰੇਸ਼ਾਨ ਕਰਦੀ ਹੈ ਅਤੇ ਉਸ ਨੂੰ ਮਾਰ ਕੁਟਾਈ ਕਰਦੀ ਹੈ ਅਤੇ ਕਲਾਸ ਤੋਂ ਬਾਹਰ ਕੱਢ ਦਿੰਦੀ ਹੈ। ਇਸ ਬਾਰੇ ਪੁੱਛੇ ਜਾਣ ਤੇ ਸਕੂਲ ਪ੍ਰਿੰਸੀਪਲ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣਾ ਪੱਖ ਨਹੀਂ ਦਿੱਤਾ। ਥਾਣਾ ਧਾਰੀਵਾਲ ਐਸਐਚਓ ਪਰਮਿੰਦਰ ਸਿੰਘ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here