ਲੁਧਿਆਣਾ ’ਚ ਵਾਰਿਸ ਪੰਜਾਬ ਦੀ ਪ੍ਰੈੱਸ ਕਾਨਫਰੰਸ/ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਦਾ ਐਲਾਨ/ 17 ਮਈ ਨੂੰ ਕੱਢਿਆ ਜਾਵੇਗਾ ਰੋਸ ਮਾਰਚ

0
1

ਅਕਾਲੀ ਦਲ ਵਾਰਿਸ ਪੰਜਾਬ ਨੇ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪਾਰਟੀ ਨੇ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਮਈ ਨੂੰ ਰੋਸ ਮਾਰਚ ਕੱਢਣ ਦਾ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਪਾਰਟੀ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਬਚਾਉਣ ਲਈ 2027 ਵਿਚ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ।
ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਦਾ ਫੈਸਲਾ ਕਰਨ ਲਈ ਸਿਰਫ 6 ਮਹੀਨੇ ਰਹਿ ਗਏ ਨੇ, ਇਸ ਲਈ ਸਾਰੇ ਵਰਗਾਂ ਨੂੰ ਇਕੱਠਾ ਹੋ ਕੇ ਵਾਰਿਸ ਪੰਜਾਬ ਪਾਰਟੀ ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਅੰਦਰ ਵਾਰਿਸ ਪੰਜਾਬ ਦੀ ਸਰਕਾਰ ਬਣਦੀ ਹੈ ਤਾਂ ਸੁਖਬੀਰ ਬਾਦਲ ਅਤੇ ਸੁਮੇਧਾ ਸੈਣੀ ਤੇ ਭਗਵੰਤ ਮਾਨ ਖਿਲਾਫ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here