ਫਾਜਿਲਕਾ ਦੇ ਸਰਹੱਦੀ ਇਲਾਕੇ ਤੋਂ ਡਰੋਨ ਬਰਾਮਦ/ ਪਾਕਿਸਤਾਨ ਵਾਲੇ ਪਾਸਿਓਂ ਭੇਜਿਆ ਗਿਆ ਸੀ ਡਰੋਨ/ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
1

 

ਗੁਆਢੀ ਮੁਲਕ ਪਾਕਿਸਤਾਨ ਵੱਲੋਂ ਸਰਹੱਦ ਪਾਰੋ ਡਰੋਨ ਰਾਹੀਂ ਹਥਿਆਰ ਤੇ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਤੋਂ ਬਾਜ ਨਹੀਂ ਆ ਰਿਹਾ। ਤਾਜ਼ਾ ਘਟਨਾ ਵਿਚ ਫਾਜਿਲਕਾ ਪੁਲਿਸ ਨੇ ਬੀਐਸਐਫ ਦੀ ਮਦਦ ਨਾਲ ਸਰਹੱਦ ਨੇੜਿਓ ਪਾਕਿਸਤਾਨ ਡਰੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਡਰੋਨ ਸਰਹੱਦੀ ਪਿੰਡ ਚੱਕ ਬਾਜੀਦਾ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਡਿੱਗਾ ਪਿਆ ਮਿਲਿਆ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ  ਹੈ।
ਇਸ ਸਬੰਧੀ ਸੂਚਨਾ ਮਿਲਣ ਉਤੇ ਬੀ.ਐਸ.ਐਫ ਅਤੇ ਸਥਾਨਕ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਖੇਤਾਂ ਵਿੱਚੋਂ ਡਰੋਨ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਜਲਾਲਾਬਾਦ ਵਿਖੇ ਕਾਨੂੰਨੀ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਗਿਆ ਹੈ।
ਸਥਾਨਕ ਪੁਲਿਸ ਦੇ ਦੱਸਣ ਮੁਤਾਬਕ ਬੀ.ਐਸ.ਐਫ ਵੱਲੋਂ ਉਨ੍ਹਾਂ ਨੂੰ ਪਿੰਡ ਚੱਕ ਬਾਜੀਦਾ ਦੇ ਖੇਤਾਂ ਵਿੱਚ ਡਰੋਨ ਪਿਆ ਹੋਣ ਦੀ ਇਤਲਾਹ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸੁਰੱਖਿਆ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕੀਤੀ ਗਈ। ਤਲਾਸ਼ੀ ਦੌਰਾਨ ਕਣਕ ਦੇ ਨਾੜ ਵਿੱਚ ਪਿਆ ਹੋਇਆ ਡਰੋਨ ਮਿਲਿਆ। ਪੁਲਿਸ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਇਹ ਡਰੋਨ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਆਇਆ ਸੀ ਅਤੇ ਨਸ਼ੇ ਦੀ ਸਪਲਾਈ ਕਰਨ ਤੋਂ ਬਾਅਦ ਵਾਪਸ ਮੁੜਦੇ ਸਮੇਂ ਬੈਟਰੀ ਖ਼ਤਮ ਹੋਣ ਜਾਂ ਕਿਸੇ ਤਕਨੀਕੀ ਖ਼ਰਾਬੀ ਕਾਰਨ ਖੇਤਾਂ ਵਿੱਚ ਡਿੱਗ ਗਿਆ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here