ਚੰਡੀਗੜ੍ਹ ਵੱਲ ਕਿਸਾਨ ਜਥੇਬੰਦੀਆਂ ਦਾ ਕੂਚ/ ਪੁਲਿਸ ਨੇ ਬਾਰਡਰ ’ਤੇ ਰੋਕੇ ਕਿਸਾਨ/ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦਾ ਇਸਤੇਮਾਲ

0
1

 

ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਚੰਡੀਗੜ੍ਹ ਪ੍ਰਸ਼ਾਸਕ ਤੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਰੋਸ ਪ੍ਰਗਟਾਉਣ ਲਈ ਚੰਡੀਗੜ੍ਹ ਜਾ ਰਹੇ ਸੀ ਕਿ ਚੰਡੀਗੜ੍ਹ ਪੁਲਿਸ ਨੇ ਸਰਹੱਦ ‘ਤੇ ਰੋਕ ਕੇ ਧੱਕਾ ਕੀਤਾ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 32 ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਵੱਲੋਂ ਅੰਬ ਸਾਹਿਬ ਗੁਰਦੁਆਰੇ ਦੇ ਬਾਹਰ ਇਕੱਠੀਆਂ ਹੋਈਆਂ।
ਇਸ ਤੋਂ ਬਾਅਦ ਕਿਸਾਨ ਜਿਉਂ ਹੀ ਚੰਡੀਗੜ੍ਹ ਵੱਲ ਵਧੇ ਤਾਂ ਪੁਲਿਸ ਨੇ ਬੈਰੀਗੇਟ ਲਾ ਕੇ ਅੱਗੇ ਵਧਣ ਤੋਂ ਰੋਕ ਲਿਆ। ਇਸੇ ਦੌਰਾਨ ਕਿਸਾਨਾਂ ਨੇ ਬੇਰੀਗੇਟ ਤੋੜ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ, ਹੰਝੂ ਗੈਸ ਦੇ ਗੋਲੇ ਇਸਤੇਮਾਲ ਕੀਤੇ।  ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ‘ਮੈਂਬਰ ਸਿੰਚਾਈ’ ਦੀ ਅਹਿਮ ਪੋਸਟ ਨੂੰ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here