ਮਾਨਸਾ ’ਚ ਨਿਗਮ ਚੋਣ ਨੂੰ ਲੈ ਕੇ ਅਕਾਲੀ ਦਲ ਸਰਗਰਮ/ ਨਗਰ ਕੌਂਸਲ ਦੀਆਂ 27 ਸੀਟਾਂ ’ਤੇ ਉਤਾਰੇ ਉਮੀਦਵਾਰ/ ਸੀਵਰੇਜ ਸਮੱਸਿਆ ਤੇ ਨਸ਼ੇ ਦੇ ਮੁੱਦੇ ’ਤੇ ਚੋਣ ਲੜਣ ਦਾ ਐਲਾਨ

0
2

ਸ਼੍ਰੋਮਣੀ ਅਕਾਲੀ ਦਲ ਨੇ ਮਾਨਸਾ ਨਗਰ ਕੌਂਸਲ ਚੋਣਾਂ ਲਈ ਸਰਗਰਮੀ ਵਧਾ ਦਿੱਤੀ ਹੈ। ਪਾਰਟੀ ਨੇ ਕੌਂਸਲ ਦੇ 27 ਵਾਰਡਾਂ ਤੋਂ ਆਪਣੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਅਕਾਲੀ ਦਲ ਨੇ ਨਸ਼ੇ ਅਤੇ ਸ਼ਹਿਰ ਅੰਦਰ ਵਿਗੜੀ ਸੀਵਰੇਜ ਦੀ ਸਮੱਸਿਆ ਦੇ ਮੁੱਦੇ ਤੇ ਚੋਣਾਂ ਲੜਣ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਹ ਦੋਵੇਂ ਮੁੱਦਿਆਂ ਦਾ ਸਰਕਾਰ ਹੱਲ ਨਹੀਂ ਕਰ ਸਕੀ, ਜਿਸ ਦੇ ਚਲਦਿਆਂ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਮਾਨਸਾ ਦੇ 27 ਵਾਰਡਾਂ ਤੇ ਆਪਣੇ ਉਮੀਦਵਾਰ ਖੜੇ ਕਰ ਦਿੱਤੇ ਨੇ ਅਤੇ ਉਹਨਾਂ ਦੇ ਨਾਮਜ਼ਦਗੀ ਪੱਤਰ ਵੀ ਦਾਖਲ ਕੀਤੇ ਗਏ ਨੇ। ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਹਨਾਂ ਚੋਣਾਂ ਦੇ ਵਿੱਚ ਜਿੱਥੇ ਸ਼ਰੇਆਮ ਸ਼ਹਿਰਾਂ ਦੇ ਵਿੱਚ ਗਲੀ ਗਲੀ ਨਸ਼ੇ ਦੀ ਵਿਕਰੀ ਹੋ ਰਹੀ ਹੈ। ਸ਼ਹਿਰ ਦੀ ਸੀਵਰੇਜ ਵਿਵਸਥਾ ਵਿਗੜ ਚੁੱਕੀ ਹੈ ਹਰ ਪਾਸੇ ਸੇਬ ਰੇਜ ਦੇ ਗੰਦੇ ਪਾਣੀ ਦੇ ਕਾਰਨ ਲੋਕ ਪਰੇਸ਼ਾਨ ਨੇ ਤੇ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਲੋਕਾਂ ਦੇ ਵਿੱਚ ਪ੍ਰਚਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here