ਪੰਜਾਬ ਅੰਮ੍ਰਿਤਸਰ ਪੁਲਿਸ ਦੀ ਨਾਜਾਇਜ਼ ਸ਼ਰਾਬ ਖਿਲਾਫ ਵੱਡੀ ਕਾਰਵਾਈ/ 2 ਹਜ਼ਾਰ ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ/ ਨਗਰ ਕੌਂਸਲ ਚੋਣਾਂ ਦੌਰਾਨ ਵਰਤੇ ਜਾਣ ਦਾ ਸ਼ੱਕ By admin - May 16, 2026 0 1 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਐਕਸਾਈਜ਼ ਵਿਭਾਗ ਦੀ ਮਦਦ ਨਾਲ ਨਾਜਾਇਜ਼ ਸ਼ਰਾਬ ਖਿਲਾਫ ਵੱਡੀ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਦਾ ਜ਼ਖੀਰਾ ਫੜਣ ਵਿਚ ਸਫਲਤਾ ਹਾਸਲ ਕੀਤੀ ਹੈ। ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਫੜੀ ਗਈ ਇਸ ਖੇਪ ਦੇ ਚੋਣਾਂ ਦੌਰਾਨ ਵਰਤੇ ਜਾਣ ਦਾ ਸ਼ੱਕ ਹੈ। ਰਤਨਗੜ੍ਹ ਇਲਾਕੇ ਵਿਚੋਂ ਬਰਾਮਦ ਕੀਤੀ ਇਸ ਸ਼ਰਾਬ ਵਿਚ ਮਹਿੰਗੀ ਵਿਦੇਸ਼ੀ ਸ਼ਰਾਬ ਵੀ ਸ਼ਾਮਲ ਹੈ। ਬਰਾਮਦ ਸ਼ਰਾਬ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਐਕਸਾਈਜ਼ ਵਿਭਾਗ ਨੇ ਗੁਪਤ ਸੂਚਨਾ ਦੇ ਆਧਾਰ ਤੇ ਤਿੰਨ ਦੁਕਾਨਾਂ ਉਤੇ ਛਾਪੇਮਾਰੀ ਕੀਤੀ। ਬਰਾਮਦ ਸ਼ਰਾਬ ਵਿਚ ਦਿੱਲੀ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ ਤੇ ਚੰਡੀਗੜ੍ਹ ਬਰਾਂਡ ਦੀ ਸ਼ਰਾਬ ਸ਼ਾਮਲ ਹੈ। ਜਾਣਕਾਰੀ ਅਨੁਸਾਰ ਇਹ ਰੇਡ ਰਤਨਗੜ੍ਹ ਪਿੰਡ ਨੇੜੇ ਖਡੂਰ ਸਾਹਿਬ ਰੋਡ ‘ਤੇ ਸਥਿਤ ਦੁਕਾਨਾਂ ਵਿੱਚ ਕੀਤੀ ਗਈ। ਛਾਪੇਮਾਰੀ ਦੌਰਾਨ ਵੱਖ-ਵੱਖ ਸੂਬਿਆਂ ਦੀਆਂ ਮਹਿੰਗੀਆਂ ਅਤੇ ਮਲਟੀ ਬ੍ਰਾਂਡ ਵਿਦੇਸ਼ੀ ਸ਼ਰਾਬ ਦੀਆਂ ਪੇਟੀਆਂ ਮਿਲੀਆਂ। ਇਨ੍ਹਾਂ ਵਿੱਚ ਦਿੱਲੀ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ ਅਤੇ ਚੰਡੀਗੜ੍ਹ ਦੀਆਂ ਬ੍ਰਾਂਡਾਂ ਸ਼ਾਮਲ ਦੱਸੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਬਰਾਮਦ ਕੀਤੀ ਗਈਆਂ ਕੁਝ ਪੇਟੀਆਂ ਵਿੱਚ ਐਕਸਪਾਇਰੀ ਸ਼ਰਾਬ ਅਤੇ ਬੀਅਰ ਵੀ ਸ਼ਾਮਲ ਹੈ। ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰਾ ਆਪਰੇਸ਼ਨ ਸਾਂਝੇ ਤੌਰ ‘ਤੇ ਕੀਤਾ ਗਿਆ, ਜਿਸ ਵਿੱਚ ਏਟੀਓ, ਐਕਸਾਈਜ਼ ਇੰਸਪੈਕਟਰ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਰਹੇ। ਇਸ ਸਮੇਂ ਪੇਟੀਆਂ ਦੀ ਗਿਣਤੀ ਅਤੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਰੰਭਿਕ ਜਾਂਚ ਵਿੱਚ ਲਗਭਗ 1533 ਤੋਂ ਵੱਧ ਪੇਟੀਆਂ ਦੀ ਪੁਸ਼ਟੀ ਹੋਈ ਹੈ, ਜਦਕਿ ਅਸਲ ਗਿਣਤੀ 2000 ਤੋਂ 2500 ਦੇ ਵਿਚਕਾਰ ਦੱਸੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਇਹ ਸ਼ਰਾਬ ਕਾਫੀ ਪੁਰਾਣੇ ਸਟਾਕ ਦੀ ਲੱਗ ਰਹੀ ਹੈ ਅਤੇ ਇਸ ਨੂੰ ਗੈਰਕਾਨੂੰਨੀ ਤਰੀਕੇ ਨਾਲ ਸਟੋਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਜਿਨ੍ਹਾਂ ਦੁਕਾਨਾਂ ਵਿੱਚੋਂ ਇਹ ਸ਼ਰਾਬ ਮਿਲੀ ਹੈ, ਉਹ ਇੱਕ ਵਿਅਕਤੀ ਵੱਲੋਂ ਕਿਰਾਏ ‘ਤੇ ਲਈਆਂ ਗਈਆਂ ਸਨ। ਦੁਕਾਨ ਮਾਲਕ ਨੇ ਪੁੱਛਗਿੱਛ ਦੌਰਾਨ “ਵਿੱਕੀ ਭਿੰਡਰ” ਨਾਮ ਦੇ ਵਿਅਕਤੀ ਦਾ ਨਾਮ ਸਾਹਮਣੇ ਲਿਆਂਦਾ ਹੈ, ਜਿਸ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਚੋਣਾਂ ਦੇ ਮਾਹੌਲ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਲਈ ਸ਼ਰਾਰਤੀ ਅਨਸਰਾਂ ਅਤੇ ਗੈਰਕਾਨੂੰਨੀ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਅਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਐਕਸਾਈਜ਼ ਵਿਭਾਗ ਨੇ ਸਾਰੀ ਬਰਾਮਦ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਬਾਹਰੀ ਸੂਬਿਆਂ ਦੀ ਸ਼ਰਾਬ ਪੰਜਾਬ ਵਿੱਚ ਕਿਵੇਂ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।