ਪੰਜਾਬ ਧਾਰੀਵਾਲ ਪੁਲਿਸ ਵੱਲੋਂ ਦੋ ਚੋਰ ਸਾਮਾਨ ਸਮੇਤ ਕਾਬੂ/ ਚੋਰੀ ਦੌਰਾਨ ਵਰਤੋਂ ਵਾਲਾ ਸਾਮਾਨ ਤੇ ਟੂਵੀਲਰ ਬਰਾਮਦ/ ਪੁਛਗਿੱਛ ਦੌਰਾਨ ਕਈ ਮਾਮਲੇ ਸੁਲਝਣ ਦੇ ਆਸਾਰ By admin - May 16, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਦੋ ਚੋਰਾਂ ਨੂੰ ਚੋਰੀ ਲਈ ਵਰਤੇ ਜਾਣ ਵਾਲੇ ਸਾਮਾਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਦੋਵੇਂ ਚੋਰੀਆਂ ਕਰਨ ਦੇ ਆਦੀ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਚੋਰੀਆਂ ਲਈ ਵਰਤੇ ਜਾਣ ਵਾਲੇ ਔਜਾਰ ਤੋਂ ਇਲਾਵਾ ਦੋ ਟੂਵੀਲਰ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਇਹਨਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮਾਂ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਧਾਰੀਵਾਲ ਥਾਣੇ ਦੇ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਚੋਰ ਡੱਡਵਾਂ ਦੇ ਰਹਿਣ ਵਾਲੇ ਹਨ ਅਤੇ ਇਹਨਾਂ ਦੀ ਪਹਿਚਾਨ ਡੈਨੀਅਲ ਅਤੇ ਸੌਰਵ ਦੇ ਤੌਰ ਤੇ ਕੀਤੀ ਗਈ ਹੈ। ਹਾਲਾਂਕਿ ਇਹਨਾਂ ਦਾ ਇੱਕ ਸਾਥੀ ਫਿਲਹਾਲ ਫਰਾਰ ਹੈ ਅਤੇ ਉਸਨੂੰ ਵੀ ਜਲਦੀ ਹੀ ਗ੍ਰਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਚੋਰਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਚੋਰੀ ਵਿੱਚ ਵਰਤੇ ਜਾਣ ਵਾਲੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹਨਾਂ ਦਾ ਪਿਛਲਾ ਰਿਕਾਰਡ ਵੀ ਅਪਰਾਧਕ ਹੈ ਤੇ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਬਾਅਦ ਹੋਰ ਵੀ ਖੁਲਾਸੇ ਅਤੇ ਚੋਰੀ ਦੇ ਸਮਾਨ ਦੀ ਬਰਾਮਦਗੀ ਹੋਣ ਦੀ ਉਮੀਦ ਹੈ।