ਪੰਜਾਬ ਸਰਹਿੰਦ ਢੇਹਾ ਕਾਲੋਨੀ ’ਚ ਸੀਵਰੇਜ ਠੱਪ/ ਨਰਕ ਭੋਗਣ ਲਈ ਮਜਬੂਰ ਸਥਾਨਕ ਵਾਸੀ/ ਘਰਾਂ ਅੰਦਰ ਵੜਿਆ ਪਾਣੀ, ਬਿਮਾਰੀ ਫੈਲਣ ਦਾ ਖਦਸ਼ਾ By admin - May 16, 2026 0 1 Facebook Twitter Pinterest WhatsApp ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 17 ਅਧੀਨ ਪੈਂਦੀ ਢੇਹਾ ਕਲੋਨੀ ਦੇ ਨਿਵਾਸੀ ਇੰਨੀਂ ਦਿਨੀਂ ਪ੍ਰਸ਼ਾਸਨਿਕ ਅਣਦੇਖੀ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਇਲਾਕੇ ਦੀ ਸੀਵਰੇਜ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਗਲੀਆਂ ਅੰਦਰ ਗੰਦਾ ਅਤੇ ਬਦਬੂਦਾਰ ਪਾਣੀ ਜਮ੍ਹਾ ਹੋ ਗਿਆ ਹੈ। ਸਥਿਤੀ ਇੰਨੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿ ਇਹ ਦੂਸ਼ਿਤ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਤੱਕ ਵੜਨਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਗਿਆ ਹੈ। ਲੋਕਾਂ ਨੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਸਮੱਸਿਆ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਸਥਾਨਕ ਵਾਸੀਆਂ ਨੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਦੂਸ਼ਿਤ ਵਾਤਾਵਰਣ ਅਤੇ ਖੜ੍ਹੇ ਗੰਦੇ ਪਾਣੀ ਕਾਰਨ ਵਾਰਡ ਵਿੱਚ ਗੰਭੀਰ ਸਿਹਤ ਸੰਕਟ ਪੈਦਾ ਹੋ ਗਿਆ ਹੈ। ਇਲਾਕੇ ਅੰਦਰ ਗੰਦਗੀ ਅਤੇ ਅਸਹਿ ਬਦਬੂ ਕਾਰਨ ਬੱਚੇ ਅਤੇ ਬਜ਼ੁਰਗ, ਚਮੜੀ ਦੇ ਰੋਗ, ਸਾਹ ਲੈਣ ਵਿੱਚ ਤਕਲੀਫ ਅਤੇ ਹੋਰ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਦਾ ਸ਼ਿਕਾਰ ਹੋ ਰਹੇ ਹਨ। ਵਾਰਡ ਨਿਵਾਸੀ ਸਨੀ ਕੁਮਾਰ, ਨੀਤੂ ਕੁਮਾਰੀ, ਨੀਨਾ ਰਾਣੀ, ਰਮੇਸ਼, ਸੇਵਕ ਸਿੰਘ ਅਤੇ ਰੀਨੂ ਦਾ ਕਹਿਣਾ ਹੈ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਗਰ ਕੌਂਸਲ ਪ੍ਰਸ਼ਾਸਨ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕਰ ਰਿਹਾ। ਵਾਰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਸਫ਼ਾਈ ਦਾ ਕੰਮ ਸ਼ੁਰੂ ਕਰਵਾਏ। ਇਸੇ ਦੌਰਾਨ ਸਰਹਿੰਦ ਨਗਰ ਕੌਂਸਲ ਦੇ ਅਧਿਕਾਰੀ ਕੈਮਰੇ ਮੂਹਰੇ ਆਪਣਾ ਪੱਖ ਰੱਖਣ ਤੋਂ ਬਚਦੇ ਦਿਖਾਈ ਦਿੱਤੇ।