ਫਿਰੋਜ਼ਪੁਰ ਪੁਲਿਸ ਵੱਲੋਂ ਭਾਜਪਾ ਉਮੀਦਵਾਰ ਗ੍ਰਿਫਤਾਰ/ ਦੇਹ ਵਪਾਰ ਦੇ ਦੋਸ਼ਾਂ ਤਹਿਤ ਕੀਤੀ ਕਾਰਵਾਈ / ਭਾਜਪਾ ਨੇ ਦੱਸਿਆ ਸਿਆਸੀ ਸਾਜ਼ਿਸ਼

0
1

ਫਿਰੋਜ਼ਪੁਰ ਪੁਲਿਸ ਨੇ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਉਮੀਦਵਾਰ ਸੋਮਾ ਰਾਣੀ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ਾਂ ਵਿਚ ਨਾਮਜ਼ਦ ਕੀਤਾ ਹੈ। ਪੁਲਿਸ ਨੇ ਮੁਲਜਮਾ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਉਧਰ ਇਸ ਮਾਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਇਸ ਨੂੰ ਸਿਆਸੀ ਬਦਲਾਖੋਰੀ ਤਹਿਤ ਰਚੀ ਗਈ ਸਾਜ਼ਿਸ਼ ਦੱਸਿਆ ਹੈ। ਐਸਪੀਡੀ ਮਨਜੀਤ ਸਿੰਘ ਦੇ ਦੱਸਣ ਮੁਤਾਬਕ ਪੁਲਿਸ ਨੂੰ ਸੋਮਾ ਰਾਣੀ ਵੱਲੋਂ ਬਾਹਰੋਂ ਔਰਤਾਂ ਮੰਗਵਾ ਕੇ ਆਪਣੇ ਘਰ ਅੰਦਰ ਦੇਹ ਵਪਾਰ ਦਾ ਧੰਦਾ ਕਰਵਾਉਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੇ ਚਲਦਿਆਂ ਇਹ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਆਸ ਪਾਸ ਰਹਿਣ ਵਾਲੇ ਲੋਕਾਂ ਦੀ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਜਦੋਂ ਘਰ ਵਿੱਚ ਰੇੜ ਕੀਤੀ ਗਈ ਤਾਂ ਉਥੋਂ ਇਤਰਾਜ਼ਯੋਗ  ਹਾਲਤ ਵਿੱਚ ਮਹਿਲਾਵਾਂ ਅਤੇ ਪੁਰਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਉੱਪਰ ਅਲੱਗ ਅਲੱਗ ਧਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ। ਉਥੇ ਹੀ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਇਨਫਰੋਮੇਸ਼ਨ ਕਮਿਸ਼ਨਰ ਪੰਜਾਬ ਹੀਰਾ ਸੋਢੀ ਨੇ ਇਸ ਨੂੰ ਸਿਆਸੀ ਸਾਜਿਸ਼ ਦੱਸਿਆ ਹੈ।
ਉਹਨਾਂ ਦਾ ਕਹਿਣਾ ਹੈ ਕੀ ਸੋਮਾ ਰਾਣੀ ਉੱਪਰ ਜੋ ਮੁਕਦਮਾ ਦਰਜ ਕੀਤਾ ਗਿਆ ਹੈ ਉਹ ਸਿਆਸਤ ਦੇ ਤਹਿਤ ਦਰਜ ਕੀਤਾ ਗਿਆ ਹੈ ਤਾਂ ਕਿ ਉਹ ਚੋਣਾਂ ਨਾ ਲੜ ਸਕੇ, ਹਾਲਾਂਕਿ ਹੁਣ ਮੁਕਦਮਾ ਦਰਜ ਹੋਣ ਤੋਂ ਬਾਅਦ ਭਾਜਪਾ ਵੱਲੋਂ ਉੱਥੋਂ ਉਮੀਦਵਾਰ ਬਦਲ ਦਿੱਤਾ ਗਿਆ। ਭਾਜਪਾ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਦੱਸ ਦਈਏ ਕਿ ਭਾਜਪਾ ਵੱਲੋਂ ਜਾਰੀ ਕੀਤੀ ਗਈ ਨਗਰ ਕੌਂਸਲ ਚੋਣਾਂ ਦੀ ਲਿਸਟ ਵਿੱਚ ਵਾਰਡ ਨੰਬਰ 22 ਤੋਂ ਸੋਮਾ ਰਾਣੀ ਨੂੰ ਟਿਕਟ ਦਿੱਤੀ ਗਈ ਸੀ ਜੋ ਕਿ ਹੁਣ ਬਦਲ ਦਿੱਤੀ ਗਈ ਹੈ ਪਰ ਇਸ ਮਾਮਲੇ ਨੇ ਭਾਜਪਾ ਦੀ ਕਾਫੀ ਬੇਇੱਜਤੀ ਹੋਈ ਹੈ।

LEAVE A REPLY

Please enter your comment!
Please enter your name here