ਪੰਜਾਬ ਮਾਨਸਾ ’ਚ ਵਾਲੀਆਂ ਖਾਤਰ ਬਜ਼ੁਰਗ ਦਾ ਕਤਲ/ ਕਤਲ ਕਰ ਕੇ ਘਰ ਅੰਦਰ ਲੁਕਾਈ ਲਾਸ਼/ ਪੁਲਿਸ ਨੇ ਗ੍ਰਿਫਤਾਰ ਕਰ ਕੇ ਜਾਂਚ ਕੀਤੀ ਸ਼ੁਰੂ By admin - May 18, 2026 0 1 Facebook Twitter Pinterest WhatsApp ਮਾਨਸਾ ਦੇ ਹਲਕਾ ਸਰਦੂਲਗੜ੍ਹ ਅਧੀਨ ਆਉਂਦੇ ਪਿੰਡ ਜੋੜਕੀਆਂ ਵਿਖੇ ਇਕ ਬਜੁਰਗ ਮਹਿਲਾ ਦਾ ਸੋਨੇ ਦੀਆਂ ਵਾਲੀਆਂ ਦੇ ਲਾਲਚ ਵਿਚ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਪਛਾਣ ਸੁਖਦੇਵ ਕੌਰ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਮ੍ਰਿਤਕਾ ਗੁਰਦੁਆਰਾ ਸਾਹਿਬ ਤੋਂ ਘਰ ਵਰਤ ਰਹੀ ਸੀ ਕਿ ਰਸਤੇ ਵਿਚ ਪਿੰਡ ਦੇ ਹੀ ਇਕ ਵਿਅਕਤੀ ਜਗਸੀਰ ਸਿੰਘ ਨੇ ਸੋਨੇ ਦੀਆਂ ਵਾਲੀਆਂ ਦੇ ਲਾਲਚ ਵਿਚ ਉਸ ਦਾ ਕਤਲ ਕਰ ਕੇ ਲਾਸ਼ ਆਪਣੇ ਘਰ ਅੰਦਰ ਛੁਪਾ ਕੇ ਰੱਖੀ ਹੋਈ ਸੀ। ਪੁਲਿਸ ਨੇ ਲਾਸ਼ ਬਰਾਮਦ ਕਰਨ ਬਾਅਦ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਰਦੂਲਗੜ੍ਹ ਮਨਜੀਤ ਸਿੰਘ ਦੇ ਦੱਸਣ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਆਧਾਰ ਤੇ ਪੁਲਿਸ ਵੱਲੋਂ ਲਾਸ਼ ਨੂੰ ਬਰਾਮਦ ਕਰ ਕੇ ਜਗਸੀਰ ਸਿੰਘ ਨੂੰ ਗ੍ਰਿਫਤਾਰ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ਦਾ ਆਦੀ ਹੈ ਜਾਂ ਨਹੀਂ ਇਸ ਬਾਰੇ ਡੋਪ ਟੈਸਟ ਕਰਵਾਏ ਤੋਂ ਬਾਅਦ ਹੀ ਪਤਾ ਲੱਗ ਸਕੇਗਾ।